04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹੜ੍ਹਾਂ ਨੂੰ ਮੁੱਖ ਰੱਖਦਿਆਂ ਨਵੇਂ ਅਕਾਲੀ ਦਲ ਨੇ 6 ਸਤੰਬਰ ਦਾ ਸਟੇਟ ਡੈਲੀਗੇਟ ਇਜਲਾਸ ਕੀਤਾ ਮੁਲਤਵੀ

ਅਜੀਤ ਡੈਸਕ 02-09-2025

ਚੰਡੀਗੜ੍ਹ, 1 ਸਤੰਬਰ (ਪ੍ਰੋ. ਅਵਤਾਰ ਸਿੰਘ)-ਨਵੇਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ 6 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਏ ਗਏ ਸਟੇਟ ਡੈਲੀਗੇਟ ਇਜਲਾਸ ਨੂੰ ਤੁਰੰਤ ਪ੍ਰਭਾਵ ਨਾਲ ਮੁਲਤਵੀ ਕਰ ਦਿੱਤਾ ਗਿਆ ਹੈ | ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਵੇਲੇ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਪੂਰੀ ਤਰ੍ਹਾਂ ਹੜ੍ਹ ਤੋਂ ਪ੍ਰਭਾਵਿਤ ਹੋ ਚੁੱਕੇ ਹਨ | ਅਜਿਹੇ ਵਿਚ ਜਿੱਥੇ ਸਾਰੇ ਵੱਡੇ ਸਿਆਸੀ ਪ੍ਰੋਗਰਾਮ ਪਹਿਲਾਂ ਹੀ ਮੁਲਤਵੀ ਕੀਤੇ ਜਾ ਚੁੱਕੇ ਹਨ, ਹਾਲਾਤ ਸੁਖਾਵੇਂ ਹੋਣ ਤੱਕ ਸਟੇਟ ਡੈਲੀਗੇਟ ਇਜਲਾਸ ਨੂੰ ਮੁਲਤਵੀ ਕੀਤਾ ਜਾਂਦਾ ਹੈ | ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜਿੱਥੇ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਰਹੇ ਹਨ, ਉੱਥੇ ਹੀ ਉਨ੍ਹਾਂ ਵਲੋਂ ਪਾਰਟੀ ਦੇ ਲੀਡਰ ਸਾਹਿਬਾਨ ਤੇ ਵਰਕਰਾਂ ਨੂੰ ਵੀ ਰਾਹਤ ਕਾਰਜਾਂ ਵਿਚ ਜੁਟਣ ਦੀ ਅਪੀਲ ਕੀਤੀ ਗਈ ਹੈ |

ਪਿਛਲੀ ਖ਼ਬਰ ਘਰ ਦੀ ਛੱਤ ਡਿੱਗਣ ਨਾਲ 8 ਸਾਲਾਂ ਬੱਚੇ ਦੀ ਮੌਤ ਅਗਲੀ ਖ਼ਬਰ ਹੜ੍ਹਾਂ ਨਾਲ ਫ਼ਸਲਾਂ ਤਬਾਹ ਹੋ ਗਈਆਂ, ਪਸ਼ੂ ਚਾਰੇ ਨੂੰ ਤਰਸ ਰਹੇ ਹਨ ਪਰ ਸਰਕਾਰ ਪਤਾ ਨਹੀਂ ਕਿਥੇ ਸੁੱਤੀ ਪਈ ਹੈ-ਮਾਨ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।