29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਮਕਾਨ ਦੀ ਛੱਤ ਡਿਗਣ ਕਾਰਨ ਬੱਚੀ ਦੀ ਮੌਤ <br/>

ਅਜੀਤ ਡੈਸਕ 03-09-2025

ਸਠਿਆਲਾ (ਅੰਮਿ੍ਤਸਰ), 2 ਸਤੰਬਰ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਵਿਖੇ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਦੀ ਮੌਤ ਅਤੇ ਦੋ ਹੋਰਾਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਕੁਲਦੀਪ ਸਿੰਘ ਨੇ ਦੱਸਿਆ ਹੈ ਕਿ ਮੇਰੇ ਭਰਾ ਰਾਜਵਿੰਦਰ ਸਿੰਘ ਦੀ ਪਤਨੀ ਰਣਜੀਤ ਕੌਰ ਤੇ ਉਸ ਦੀਆਂ ਦੋ ਧੀਆਂ ਲਵਪ੍ਰੀਤ ਕੌਰ ਤੇ ਰਮਨਜੀਤ ਕੌਰ ਲਗਾਤਾਰ ਮੀਂਹ ਪੈਣ ਕਾਰਨ ਮਕਾਨ ਅੰਦਰ ਬੈਠੀਆਂ ਸਨ ਕਿ ਅਚਾਨਕ ਮਕਾਨ ਦੀ ਛੱਤ ਹੇਠਾਂ ਡਿੱਗ ਪਈ | ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਛੱਤ ਦੇ ਮਲਬੇ ਹੇਠੋਂ ਕੱਢਿਆ ਗਿਆ ਤਾਂ ਮੌਕੇ 'ਤੇ ਰਮਨਜੀਤ ਕੌਰ (11) ਦੀ ਮੌਤ ਹੋ ਗਈ ਹੈ, ਜਦੋਂਕਿ ਰਣਜੀਤ ਕੌਰ ਤੇ ਲਵਪ੍ਰੀਤ ਕੌਰ ਨੂੰ ਗੰਭੀਰ ਹਾਲਤ 'ਚ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖਲ ਕਰਵਾ ਗਿਆ ਹੈ | ਸਰਪੰਚ ਚਰਨਜੀਤ ਸਿੰਘ ਭੱਟੀ, ਜਸਬੀਰ ਸਿੰਘ ਚੱਠਾ, ਜਸਵੰਤ ਸਿੰਘ ਦਿਲਬਾਗ ਸਿੰਘ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਗਰੀਬ ਪਰਿਵਾਰ ਦੀ ਮਦਦ ਕੀਤੀ ਜਾਵੇ |

ਪਿਛਲੀ ਖ਼ਬਰ ਸ਼ਾਹਬਾਜ਼ ਸ਼ਰੀਫ਼ ਨੇ ਐੱਸ.ਸੀ.ਓ. ਸੰਮੇਲਨ 'ਚ ਸਿੰਧੂ ਜਲ ਸੰਧੀ ਬਹਾਲ ਕਰਨ ਦੀ ਕੀਤੀ ਅਪੀਲ ਅਗਲੀ ਖ਼ਬਰ ਕੇਜਰੀਵਾਲ ਵਲੋਂ ਦਿੱਲੀ ਤੋਂ ਰਾਸ਼ਨ ਇਕੱਠਾ ਕਰਕੇ ਪੰਜਾਬੀਆਂ ਨੂੰ ਦੇਣ ਬਾਰੇ ਦਿੱਤਾ ਬਿਆਨ ਮੰਦਭਾਗਾ-ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।