15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਭਾਰਤ ਦੇ ਪਹਿਲੇ ਦੌਰੇ 'ਤੇ ਪਹੁੰਚੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਵੋਂਗ 5 ਅਹਿਮ ਸਮਝੌਤਿਆਂ 'ਤੇ ਹੋਣਗੇ ਦਸਤਖ਼ਤ <br/>

ਅਜੀਤ ਡੈਸਕ 03-09-2025

ਨਵੀਂ ਦਿੱਲੀ, 2 ਸਤੰਬਰ (ਉਪਮਾ ਡਾਗਾ ਪਾਰਥ)-ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੇਂਸ ਵੋਂਗ ਆਪਣੇ ਪਹਿਲੇ ਭਾਰਤ ਦੌਰੇ ਦੌਰਾਨ ਮੰਗਲਵਾਰ ਨੂੰ ਦਿੱਲੀ ਪਹੁੰਚੇ | 2 ਤੋਂ 4 ਸਤੰਬਰ ਤੱਕ ਉਨ੍ਹਾਂ ਦੇ ਭਾਰਤ ਦੇ ਦੌਰੇ ਦੌਰਾਨ ਦੋਹਾਂ ਦੇਸ਼ਾਂ ਦਰਮਿਆਨ ਜਹਾਜ਼ਰਾਣੀ, ਸਿਵਿਲ ਹਵਾਬਾਜ਼ੀ ਅਤੇ ਪੁਲਾੜ ਜਿਹੇ ਖੇਤਰਾਂ 'ਚ ਸੰਬੰਧਾਂ ਨੂੰ ਵਧਾਵਾ ਦੇਣ ਲਈ 5 ਸਮਝੌਤਿਆਂ 'ਤੇ ਦਸਤਖ਼ਤ ਕੀਤੇ ਜਾਣਗੇ | ਹਲਕਿਆਂ ਮੁਤਾਬਿਕ ਪ੍ਰਧਾਨ ਮੰਤਰੀ ਵਜੋਂ ਵੋਂਗ ਦੇ ਇਸ ਪਹਿਲੇ ਦੌਰੇ ਦਾ ਮਕਸਦ ਦੋਹਾਂ ਦੇਸ਼ਾਂ ਦਰਮਿਆਨ ਆਰਥਿਕ ਸੰਬੰਧਾਂ ਨੂੰ ਵਧਾਉਣ ਦੇ ਤਰੀਕਿਆਂ ਦਾ ਪਤਾ ਲਗਾਉਣਾ ਹੈ | ਪ੍ਰਧਾਨ ਮੰਤਰੀ ਮੋਦੀ ਅਤੇ ਵੋਂਗ ਵੀਰਵਾਰ ਨੂੰ ਮਹਾਰਾਸ਼ਟਰ 'ਚ ਇਕ ਕੰਟੇਨਰ ਟਰਮੀਨਲ ਦਾ ਵਰਚੂਅਲ ਉਦਘਾਟਨ ਕਰਨਗੇ | 'ਪੋਰਟ ਆਫ ਸਿੰਗਾਪੁਰ ਅਥਾਰਿਟੀ' ਨੇ ਇਕ ਪ੍ਰਾਜੈਕਟ 'ਚ ਇਕ ਅਰਬ ਅਮਰੀਕੀ ਡਾਲਰ ਤੋਂ ਵੱਧ ਦਾ ਨਿਵੇਸ਼ ਕੀਤਾ ਹੈ | ਅੰਕੜਿਆਂ ਮੁਤਾਬਿਕ 2014 ਤੋਂ ਹੁਣ ਤੱਕ ਸਿੰਗਾਪੁਰ ਦਾ ਨਿਵੇਸ਼ 175 ਅਰਬ ਅਮਰੀਕੀ ਡਾਲਰ ਤੱਕ ਪਹੁੰਚ ਗਿਆ ਹੈ | ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੰਗਾਪੁਰ ਭਾਰਤ ਲਈ ਅਹਿਮ ਭਾਈਵਾਲ ਹੈ, ਜਿਸ 'ਚ ਕਿਹਾ ਗਿਆ ਕਿ ਵੋਂਗ ਦਾ ਦੌਰਾ ਭਾਰਤ-ਸਿੰਗਾਪੁਰ ਸਫ਼ਾਰਤੀ ਸੰਬੰਧਾਂ ਦੀ 60ਵੀਂ ਵਰੇ੍ਹਗੰਢ 'ਤੇ ਹੋ ਰਿਹਾ ਹੈ | ਇਹ ਦੋਹਾਂ ਦੇਸ਼ਾਂ ਦੀ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਵੱਧਤਾ ਦੀ ਪੁਸ਼ਟੀ ਕਰਦਾ ਹੈ | ਵੋਂਗ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਇਕ ਉਚ ਪੱਧਰੀ ਵਫਦ ਵੀ ਦੌਰੇ 'ਤੇ ਆਇਆ ਹੈ |

ਪਿਛਲੀ ਖ਼ਬਰ ਲਗਾਤਾਰ ਪੈ ਰਹੇ ਮੀਂਹ ਕਾਰਨ 40 ਟਰਾਂਸਫ਼ਾਰਮਰਾਂ ਨੂੰ ਪੁੱਜਾ ਨੁਕਸਾਨ 50 ਦੇ ਕਰੀਬ ਬਿਜਲੀ ਦੇ ਖੰਭੇ ਵੀ ਨੁਕਸਾਨੇ ਗਏ... ਅਗਲੀ ਖ਼ਬਰ ਅਸੀਂ ਮਿਲਕੇ ਪੰਜਾਬ ਦੇ ਲੋਕਾਂ ਦਾ ਹੱਥ ਫੜਨਾ ਹੈ-ਰਾਹੁਲ ਕੁਦਰਤੀ ਆਫ਼ਤਾਂ ਦੇ ਮੱਦੇਨਜ਼ਰ ਕੋਈ ਸਿਆਸਤ ਨਾ ਕੀਤੀ ਜਾਵੇ-ਖੜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।