21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਭਾਖੜਾ ਤੋਂ ਰਾਤ ਵੇਲੇ ਕੋਈ ਹੋਰ ਵਾਧੂ ਪਾਣੀ ਨਹੀਂ ਛੱਡਿਆ ਜਾ ਰਿਹਾ-ਬੈਂਸ

ਅਜੀਤ ਡੈਸਕ 04-09-2025
ਸ੍ਰੀ ਅਨੰਦਪੁਰ ਸਾਹਿਬ, 3 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਦੇਰ ਰਾਤ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਦੱਸਿਆ ਕਿ ਭਾਖੜਾ ਡੈਮ ਤੋਂ ਰਾਤ ਵੇਲੇ ਹੁਣ ਹੋਰ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਸੂਚਨਾ ਸਤਲੁਜ ਦਰਿਆ ਦੇ ਕੰਢੇ 'ਤੇ ਰਹਿ ਰਹੇ ਲੋਕਾਂ ਲਈ ਸਾਂਝੀ ਕੀਤੀ ਜਾ ਰਹੀ ਹੈ, ਕਿਉਂਕਿ ਬਹੁਤ ਸਾਰੇ ਪੰਚ-ਸਰਪੰਚ ਅਤੇ ਪਤਵੰਤੇ ਸੱਜਣ ਉਨ੍ਹਾਂ ਨੂੰ ਹੋਰ ਪਾਣੀ ਨਾ ਛੱਡਣ ਲਈ ਫੋਨ ਕਰ ਰਹੇ ਸਨ | ਉਨ੍ਹਾਂ ਇਹ ਵੀ ਕਿਹਾ ਕਿ ਚਾਰ ਸਤੰਬਰ ਨੂੰ ਸਵੇਰੇ 10 ਵਜੇ ਸਮੀਖਿਆ ਮੀਟਿੰਗ ਤੋਂ ਬਾਅਦ ਹੀ ਹੋਰ ਵਾਧੂ ਪਾਣੀ ਛੱਡਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ | ਦੱਸਣਯੋਗ ਹੈ ਕਿ ਬੇਲਿਆਂ ਤੇ ਸਤਲੁਜ ਦੇ ਕੰਢੇ 'ਤੇ ਰਹਿ ਰਹੇ ਲੋਕਾਂ ਲਈ ਇਹ ਇਕ ਰਾਹਤ ਦੀ ਖ਼ਬਰ ਹੈ |

ਪਿਛਲੀ ਖ਼ਬਰ ਮੇਲਾ ਛਪਾਰ ਵਿਖੇ 7 ਨੂੰ ਹੋਣ ਵਾਲੀਆਂ ਸਾਰੀਆਂ ਕਾਨਫ਼ਰੰਸਾਂ ਰੱਦ ਅਗਲੀ ਖ਼ਬਰ 7 ਖੰਡ ਮਿੱਲਾਂ 'ਚ ਪਲਾਂਟ ਲਗਾਏ ਜਾਣਗੇ-ਡਾ. ਅਰਵਿੰਦ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।