29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਚੋਣ ਕਮਿਸ਼ਨ ਵਲੋਂ ਪਵਨ ਖੇੜਾ ਦੀ ਪਤਨੀ ਨੂੰ ਨੋਟਿਸ

ਅਜੀਤ ਡੈਸਕ 05-09-2025
ਨਵੀਂ ਦਿੱਲੀ, 4 ਸਤੰਬਰ (ਪੀ.ਟੀ.ਆਈ.)-ਦਿੱਲੀ ਵਿਚ ਚੋਣ ਅਧਿਕਾਰੀਆਂ ਨੇ ਵੀਰਵਾਰ ਨੂੰ ਕਾਂਗਰਸ ਨੇਤਾ ਪਵਨ ਖੇੜਾ ਦੀ ਪਤਨੀ ਕੋਟਾ ਨੀਲਿਮਾ ਨੂੰ ਤੇਲੰਗਾਨਾ ਸਮੇਤ ਇੱਕ ਤੋਂ ਵੱਧ ਹਲਕਿਆਂ ਦੀ ਵੋਟਰ ਸੂਚੀ ਵਿਚ ਆਪਣੇ ਆਪ ਨੂੰ ਦਰਜ ਕਰਵਾਉਣ ਦੇ ਦੋਸ਼ ਵਿਚ ਨੋਟਿਸ ਜਾਰੀ ਕੀਤਾ | ਨਵੀਂ ਦਿੱਲੀ ਵਿਧਾਨ ਸਭਾ ਹਲਕੇ ਦੇ ਚੋਣ ਰਜਿਸਟ੍ਰੇਸ਼ਨ ਅਧਿਕਾਰੀ ਨੇ 10 ਸਤੰਬਰ ਨੂੰ ਨੀਲਿਮਾ ਨੂੰ ਜਾਰੀ ਕੀਤੇ ਗਏ ਨੋਟਿਸ ਦੀ ਇੱਕ ਕਾਪੀ ਸਾਂਝੀ ਕੀਤੀ | ਖੇੜਾ ਨੂੰ ਨਵੀਂ ਦਿੱਲੀ ਤੇ ਜੰਗਪੁਰਾ ਵਿਧਾਨ ਸਭਾ ਹਲਕਿਆਂ ਵਿਚ ਆਪਣੇ-ਆਪ ਨੂੰ ਵੋਟਰ ਵਜੋਂ ਦਰਜ ਕਰਵਾਉਣ ਲਈ ਮੰਗਲਵਾਰ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਸੀ |


ਪਿਛਲੀ ਖ਼ਬਰ ਸ਼ਬੀਰ ਅਹਿਮਦ ਦੀ ਅੰਤਿ੍ਮ ਜ਼ਮਾਨਤ ਅਰਜ਼ੀ ਰੱਦ ਅਗਲੀ ਖ਼ਬਰ ਅੰਮਿ੍ਤਸਰ 'ਚ ਹੜ੍ਹ ਪੀੜਤਾਂ ਲਈ ਕਾਂਗਰਸ ਦੇਵੇਗੀ 70 ਤੋਂ 80 ਲੱਖ ਰੁਪਏ-ਰਾਜਾ ਵੜਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।