29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਵਿਸ਼ਵ ਪ੍ਰਸਿੱਧ ਇਕੋਤਰੀ ਸਮਾਗਮ ਦੀ ਆਰੰਭਤਾ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ <br/>

ਅਜੀਤ ਡੈਸਕ 05-09-2025

ਟਾਂਡਾ ਉੜਮੁੜ, 4 ਸਤੰਬਰ (ਦੀਪਕ ਬਹਿਲ)-ਸਰਬੱਤ ਦੇ ਭਲੇ ਦੀ ਅਰਦਾਸ ਨਾਲ ਅੰਮਿ੍ਤ ਰੂਪੀ ਮਹਾ ਕੰੁਭ ਦੇ ਨਾਂਅ ਨਾਲ ਜਾਣੇ ਜਾਂਦੇ ਮਹਾਨ ਸਾਲਾਨਾ ਇਕੋਤਰੀ ਸਮਾਗਮ 15 ਸਤੰਬਰ ਨੂੰ ਆਰੰਭ ਹੋਣਗੇ, ਜਿਸ ਸੰਬੰਧੀ ਦੇਸ਼-ਵਿਦੇਸ਼ ਦੀ ਸੰਗਤ 'ਚ ਜਿਥੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ 101 ਅਖੰਡ ਪਾਠ ਦੀ ਪਹਿਲੀ ਲੜੀ ਨਾਲ ਇਹ ਸਮਾਗਮ 15 ਸਤੰਬਰ ਨੂੰ ਅੰਮਿ੍ਤ ਵੇਲੇ ਸ਼ੁਰੂ ਹੋਣਗੇ | ਸੰਤ ਬਾਬਾ ਗੁਰਦਿਆਲ ਸਿੰਘ ਦੇ ਗੁਰਮਤ ਦੇ ਪ੍ਰਚਾਰ ਤੇ ਪ੍ਰਸਾਰ ਹਿਤ ਇਨ੍ਹਾਂ ਸਮਾਗਮਾਂ ਦੀ ਆਰੰਭਤਾ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਤਿਆਰੀਆਂ ਜਾਰੀ ਹਨ, ਉਥੇ 23 ਦਿਨ ਤੱਕ ਨਿਰੰਤਰ ਚੱਲਣ ਵਾਲੇ ਇਸ ਸਮਾਗਮ ਦੌਰਾਨ ਹਰ ਰੋਜ਼ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਵਿਸ਼ਾਲ ਗੁਰਮਤਿ ਸਮਾਗਮ ਸਜਾਏ ਜਾਣਗੇ | ਇਸ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਤੋਂ ਇਲਾਵਾ ਤਖ਼ਤਾਂ ਦੇ ਸਿੰਘ ਸਾਹਿਬਾਨ, ਸੰਤ-ਮਹਾਂਪੁਰਸ਼, ਸਿੱਖ ਪ੍ਰਚਾਰਕ ਤੇ ਹੋਰ ਵੱਖ-ਵੱਖ ਪ੍ਰਸਿੱਧ ਸ਼ਖ਼ਸੀਅਤਾਂ ਹਿੱਸਾ ਲੈ ਕੇ ਰੋਜ਼ਾਨਾ ਜੁੜਨ ਵਾਲੀ ਹਜ਼ਾਰਾਂ ਦੀ ਤਾਦਾਦ ਵਿਚ ਸਿੱਖ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਨਗੇ | ਇਕੋਤਰੀ ਸਮਾਗਮ ਦੇ ਮੱਦੇ ਨਜ਼ਰ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤ ਦਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਵਿਖੇ ਪੁੱਜਣਾ ਜਾਰੀ ਹੈ | ਬਾਬਾ ਬਲਵੰਤ ਸਿੰਘ ਵਲੋਂ ਇਕੋਤਰੀ ਸਮਾਗਮ ਦੀ ਚਲਾਈ ਗਈ ਇਹ ਪਰੰਪਰਾ ਪਿਛਲੇ ਤਿੰਨ ਦਹਾਕਿਆਂ ਤੋਂ ਨਿਰੰਤਰ ਚੱਲਦੀ ਆ ਰਹੀ ਹੈ, ਜਿਸ ਨੂੰ ਸੰਤ ਬਾਬਾ ਗੁਰਦਿਆਲ ਸਿੰਘ ਬਖ਼ੂਬੀ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੋੜ ਕੇ ਅੱਗੇ ਤੋਰ ਰਹੇ ਹਨ |

ਪਿਛਲੀ ਖ਼ਬਰ ਪੰਜਾਬ ਬਾਸਮਤੀ ਰਾਈਸ ਮਿੱਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਵਲੋਂ ਮੀਟਿੰਗ ਅਗਲੀ ਖ਼ਬਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 'ਆਰਟ ਆਫ਼ ਲਿਵਿੰਗ' ਦੇ 250 ਵਲੰਟੀਅਰ ਸੇਵਾਵਾਂ ਨਿਭਾਅ ਰਹੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।