08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਰੇਲਵੇ ਨੇ ਪਾਣੀ ਦੀਆਂ ਬੋਤਲਾਂ ਦੇ ਰੇਟ ਘਟਾਏ

ਅਜੀਤ ਡੈਸਕ 22-09-2025
ਫ਼ਿਰੋਜ਼ਪੁਰ, 21 ਸਤੰਬਰ (ਗੁਰਿੰਦਰ ਸਿੰਘ)-ਭਾਰਤ ਸਰਕਾਰ ਵਲੋਂ ਜੀ.ਐਸ.ਟੀ. ਦਰਾਂ 'ਚ ਕਟੌਤੀ ਤੋਂ ਬਾਅਦ ਰੇਲ ਯਾਤਰੀਆਂ ਨੂੰ ਸਿੱਧਾ ਲਾਭ ਦਿੰਦਿਆਂ ਰੇਲਵੇ ਬੋਰਡ ਦੇ ਨਿਰਦੇਸ਼ਾਂ ਅਨੁਸਾਰ ਭਾਰਤੀ ਰੇਲਵੇ ਵਲੋਂ ਰੇਲਵੇ ਸਟੇਸ਼ਨਾਂ ਅਤੇ ਰੇਲ ਗੱਡੀਆਂ ਵਿਚ ਮਿਲਦੇ ਰੇਲ ਨੀਰ ਅਤੇ ਹੋਰ ਸੂਚੀਬੱਧ ਕੀਤੀਆਂ ਪਾਣੀ ਦੀਆਂ ਬੋਤਲਾਂ ਦੀਆਂ ਕੀਮਤਾਂ ਨੂੰ ਘਟਾ ਦਿੱਤਾ ਹੈ | ਡਵੀਜ਼ਨਲ ਰੇਲਵੇ ਦੇ ਬੁਲਾਰੇ ਅਨੁਸਾਰ ਹੁਣ ਰੇਲ ਨੀਰ ਦੀ 1 ਲੀਟਰ ਬੋਤਲ ਦੀ ਪਰਚੂਨ ਕੀਮਤ 15 ਰੁਪਏ ਤੋਂ ਘਟਾ ਕੇ 14 ਰੁਪਏ ਅਤੇ 500 ਮਿਲੀਲੀਟਰ ਬੋਤਲ ਦੀ ਕੀਮਤ 10 ਰੁਪਏ ਤੋਂ ਘਟਾ ਕੇ 9 ਰੁਪਏ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਰੇਲਵੇ ਵਲੋਂ ਪਾਣੀ ਦੀਆਂ ਬੋਤਲਾਂ ਦੇ ਹੋਰ ਸੂਚੀਬੱਧ ਕੀਤੇ ਗਏ ਬਰਾਂਡਾਂ ਦੀ ਕੀਮਤ ਵਿਚ ਵੀ ਸੋਧ ਕੀਤੀ ਗਈ ਹੈ, ਜਿਸ ਨਾਲ ਯਾਤਰੀਆਂ ਨੂੰ ਸਿੱਧਾ ਲਾਭ ਹੋਵੇਗਾ | ਇਹ ਨਵੀਆਂ ਦਰਾਂ 22 ਸਤੰਬਰ, 2025 ਤੋਂ ਲਾਗੂ ਹੋਣਗੀਆਂ |

ਪਿਛਲੀ ਖ਼ਬਰ ਪੰਜਾਬੀਆਂ ਵਾਂਗ ਲੋਕਾਂ ਦੀ ਮਦਦ ਕਰਨ ਦੀ ਆਦਤ ਮੈਂ ਕਿਤੇ ਵੀ ਨਹੀਂ ਵੇਖੀ-ਰਾਜਪਾਲ <br/> ਅਗਲੀ ਖ਼ਬਰ ਸੂਬੇ 'ਚ ਪਰਾਲੀ ਸਾੜਨ ਦੇ ਮਾਮਲੇ ਵਧ ਕੇ 56 ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।