08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪੰਜਾਬੀਆਂ ਵਾਂਗ ਲੋਕਾਂ ਦੀ ਮਦਦ ਕਰਨ ਦੀ ਆਦਤ ਮੈਂ ਕਿਤੇ ਵੀ ਨਹੀਂ ਵੇਖੀ-ਰਾਜਪਾਲ <br/>

ਅਜੀਤ ਡੈਸਕ 22-09-2025

ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬੀਆਂ ਵਾਂਗ ਲੋਕਾਂ ਦੀ ਮਦਦ ਕਰਨ ਦੀ ਆਦਤ ਮੈਂ ਆਪਣੇ 45 ਸਾਲਾਂ ਦੇ ਰਾਜਨੀਤਿਕ ਸਫ਼ਰ ਦੌਰਾਨ ਕਿਤੇ ਵੀ ਨਹੀਂ ਵੇਖੀ | ਬੀਤੇ ਦਿਨੀਂ ਹੜ੍ਹਾਂ ਦੌਰਾਨ ਹਰ ਪੰਜਾਬੀ ਦਿਨ-ਰਾਤ ਦੀ ਪ੍ਰਵਾਹ ਕੀਤੇ ਬਿਨਾਂ ਲੋਕਾਂ ਦੀ ਮਦਦ 'ਚ ਜੁੱਟ ਗਿਆ ਸੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੰਗਲ ਵਿਖੇ ਇਕ ਮੈਗਾ ਮਲਟੀ ਸਪੈਸ਼ਲਿਟੀ ਮੁਫ਼ਤ ਸਿਹਤ ਜਾਂਚ ਕੈਂਪ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਕੀਤਾ ਗਿਆ | ਉਨ੍ਹਾਂ ਪੰਜਾਬੀਆਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਲੋਕਾਂ ਦੀ ਮਦਦ ਕਰਨ ਦੀ ਪ੍ਰੇਰਨਾ ਸਿੱਖਾਂ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵਲੋਂ ਕਸ਼ਮੀਰੀ ਪੰਡਤਾਂ ਲਈ ਦਿੱਤੇ ਬਲੀਦਾਨ ਤੋਂ ਹੀ ਪ੍ਰਾਪਤ ਹੋਈ ਹੈ | ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਨੇ ਸਾਨੂੰ ਸੇਵਾ ਦਾ ਰਸਤਾ ਦਿਖਾਇਆ ਹੈ, ਜਿਨ੍ਹਾਂ ਤੋਂ ਪ੍ਰੇਰਿਤ ਹੋ ਕੇ ਪ੍ਰਧਾਨ ਮੰਤਰੀ ਅੱਜ ਸਮਾਜ ਸੇਵਾ ਕਰ ਰਹੇ ਹਨ | ਅੱਜ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਦੀ ਯਾਦ ਵਿਚ 'ਸੇਵਾ ਪਖਵਾੜਾ' ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਰਤੀ ਘੱਟ ਗਿਣਤੀ ਫੈਡਰੇਸ਼ਨ ਅਤੇ ਨਿਊ ਇੰਡੀਆ ਡਿਵੈਲਪਮੈਂਟ ਫਾਊਾਡੇਸ਼ਨ ਵਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੀ ਅਗਵਾਈ ਹੇਠ ਲਗਾਇਆ ਗਿਆ ਸਿਹਤ ਜਾਂਚ ਕੈਂਪ ਸੱਚਮੁੱਚ ਇਕ ਸ਼ਲਾਘਾਯੋਗ ਪਹਿਲਕਦਮੀ ਹੈ | ਇਸ ਮੌਕੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ, ਹਲਕਾ ਜਨ ਪ੍ਰਤੀਨਿਧ ਡਾਕਟਰ ਪਰਮਿੰਦਰ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਨਮੀਸ਼ਾ ਮਹਿਤਾ ਗੜ੍ਹਸ਼ੰਕਰ, ਸੁਖਵਿੰਦਰ ਸਿੰਘ ਗੋਲਡੀ, ਰਣਜੀਤ ਸਿੰਘ ਗਿੱਲ ਗਿਲਕੋ ਵੈਲੀ ਵਾਲੇ, ਮੋਹਣ ਲਾਲ ਬੰਗਾ, ਕਮਲਦੀਪ ਸੈਣੀ, ਹਰਮਨਜੀਤ ਸਿੰਘ ਪਿ੍ੰਸ ਆਦਿ ਹਾਜ਼ਰ ਸਨ | ਇਸ ਮੌਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਵਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੂਹਰੇ ਨੰਗਲ ਇਲਾਕੇ ਦੇ ਪਿਛਲੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਵੀ ਉਠਾਏ ਗਏ |

ਪਿਛਲੀ ਖ਼ਬਰ ਹੜ੍ਹਾਂ ਲਈ ਸੂਬਾ ਸਰਕਾਰ ਜ਼ਿੰਮੇਵਾਰ, ਸੇਵਾ ਮੁਕਤ ਜੱਜ ਦੀ ਨਿਗਰਾਨੀ ਹੇਠ ਹੋਵੇ ਜਾਂਚ–ਜਾਖੜ <br/> ਅਗਲੀ ਖ਼ਬਰ ਰੇਲਵੇ ਨੇ ਪਾਣੀ ਦੀਆਂ ਬੋਤਲਾਂ ਦੇ ਰੇਟ ਘਟਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।