08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦਿਹਾਂਤ, ਅੰਤਿਮ ਸੰਸਕਾਰ ਕੱਲ੍ਹ <br/>

ਅਜੀਤ ਡੈਸਕ 22-09-2025

ਐੱਸ. ਏ. ਐੱਸ. ਨਗਰ/ਪਟਿਆਲਾ, 21 ਸਤੰਬਰ (ਪ੍ਰੋ. ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਸ. ਹਰਮੇਲ ਸਿੰਘ ਟੌਹੜਾ (77) ਦਾ ਐਤਵਾਰ ਸ਼ਾਮ ਕਰੀਬ 6 ਵਜੇ ਦਿਹਾਂਤ ਹੋ ਗਿਆ ਹੈ | ਜ਼ਿਕਰਯੋਗ ਹੈ ਕਿ ਹਰਮੇਲ ਸਿੰਘ ਟੌਹੜਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਹੋਣ ਦੇ ਚਲਦਿਆਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ | ਉਨ੍ਹਾਂ ਦਾ ਜਨਮ 9 ਅਗਸਤ, 1948 ਨੂੰ ਹੋਇਆ ਸੀ ਅਤੇ ਉਹ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸਪੁੱਤਰੀ ਬੀਬੀ ਕੁਲਦੀਪ ਕੌਰ ਟੌਹੜਾ ਨਾਲ ਵਿਆਹੇ ਗਏ ਸਨ | ਉਨ੍ਹਾਂ ਦੇ ਦੋ ਸਪੁੱਤਰ ਹਰਿੰਦਰ ਪਾਲ ਸਿੰਘ ਟੌਹੜਾ ਅਤੇ ਕੰਵਰ ਟੌਹੜਾ ਇਸ ਸਮੇਂ ਪੰਜਾਬ ਦੇ ਰਾਜਸੀ ਖੇਤਰ ਵਿਚ ਸਰਗਰਮ ਹਨ | ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਵਿਖੇ 23 ਸਤੰਬਰ ਨੂੰ ਸਵੇਰੇ 11 ਵਜੇ ਕੀਤਾ ਜਾਵੇਗਾ | ਉਨ੍ਹਾਂ ਦੀ ਮਿ੍ਤਕ ਦੇਹ ਦੇ ਅੰਤਿਮ ਦਰਸ਼ਨ ਵੀ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਵਿਖੇ ਹੀ ਹੋਣਗੇ | ਇਸ ਮੌਕੇ ਜਿਥੇ ਪੰਜਾਬ ਦੀਆਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੇਤਾਵਾਂ ਨੇ ਟੌਹੜਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਰਾਹੀਂ ਕਿਹਾ ਹੈ ਕਿ ਟੌਹੜਾ ਸਾਹਿਬ ਦਾ ਤੁਰ ਜਾਣਾ ਪੰਥ ਅਤੇ ਪੰਜਾਬ ਦੀ ਸਿਆਸਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ | ਇਸ ਤੋਂ ਇਲਾਵਾ ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਟੌਹੜਾ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਪਿਛਲੀ ਖ਼ਬਰ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1677.23 ਫੁੱਟ ਅਗਲੀ ਖ਼ਬਰ ਹੜ੍ਹਾਂ ਲਈ ਸੂਬਾ ਸਰਕਾਰ ਜ਼ਿੰਮੇਵਾਰ, ਸੇਵਾ ਮੁਕਤ ਜੱਜ ਦੀ ਨਿਗਰਾਨੀ ਹੇਠ ਹੋਵੇ ਜਾਂਚ–ਜਾਖੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।