08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਜੀ.ਐਸ.ਟੀ. ਸੁਧਾਰਾਂ ਨਾਲ ਲੱਖਾਂ ਪਰਿਵਾਰਾਂ ਨੂੰ ਮਿਲੇਗੀ ਰਾਹਤ-ਤਰੁਣ ਚੁੱਘ

ਅਜੀਤ ਡੈਸਕ 22-09-2025
ਚੰਡੀਗੜ੍ਹ, 21 ਸਤੰਬਰ (ਸੰਦੀਪ ਕੁਮਾਰ ਮਾਹਨਾ)–ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਸ਼ਟਰ ਨੂੰ ਕੀਤੇ ਸੰਬੋਧਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੋਦੀ ਨੇ 'ਸਵਦੇਸ਼ੀ' ਅਤੇ 'ਆਤਮਨਿਰਭਰਤਾ' ਦੇ ਮੰਤਰ ਨੂੰ ਦੁਹਰਾਉਂਦਿਆਂ ਇਨ੍ਹਾਂ ਨੂੰ ਦੇਸ਼ ਦੇ ਆਰਥਿਕ ਵਿਕਾਸ ਦੇ ਕੇਂਦਰੀ ਥੰਮ੍ਹ ਵਜੋਂ ਦਰਸਾਇਆ ਹੈ | ਜੀ.ਐਸ.ਟੀ. 2.0 ਸੁਧਾਰਾਂ ਸਬੰਧੀ ਗੱਲ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਇਸ ਨਾਲ ਲਗਭਗ 2.5 ਲੱਖ ਕਰੋੜ ਦੀ ਬੱਚਤ ਹੋਵੇਗੀ | ਐਮ.ਐਸ.ਐਮ.ਈ. ਖੇਤਰ ਨੂੰ ਵੱਡਾ ਲਾਭ ਮਿਲੇਗਾ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ |

ਪਿਛਲੀ ਖ਼ਬਰ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੇ ਭੋਗ ਤੋਂ ਪੁਲਿਸ ਵੈਲਫੇਅਰ ਐਸੋਸੀਏਸ਼ਨ ਨੇ ਵੀ ਟਾਲਾ ਵਟਿਆ <br/> ਅਗਲੀ ਖ਼ਬਰ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1677.23 ਫੁੱਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।