08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸਾਬਕਾ ਇੰਸਪੈਕਟਰ ਸੂਬਾ ਸਿੰਘ ਦੇ ਭੋਗ ਤੋਂ ਪੁਲਿਸ ਵੈਲਫੇਅਰ ਐਸੋਸੀਏਸ਼ਨ ਨੇ ਵੀ ਟਾਲਾ ਵਟਿਆ <br/>

ਅਜੀਤ ਡੈਸਕ 22-09-2025

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਫਰਜ਼ੀ ਪੁਲਿਸ ਮੁਕਾਬਲੇ 'ਚ ਪਟਿਆਲਾ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਪੁਲਿਸ ਇੰਸਪੈਕਟਰ ਸੂਬਾ ਸਿੰਘ, ਜਿਸ ਦੀ ਬੀਤੇ ਦਿਨ ਜੇਲ੍ਹ 'ਚ ਲੜਾਈ ਹੋਣ ਕਾਰਨ ਮੌਤ ਹੋ ਗਈ ਸੀ, ਦੇ ਮਾਮਲੇ 'ਚ ਜਿਥੇ ਗੁਰੂ ਘਰ ਦੇ ਗ੍ਰੰਥੀ ਸਿੰਘਾਂ ਵਲੋਂ ਉਸ ਦੀ ਅੰਤਿਮ ਅਰਦਾਸ ਤੇ ਅਖੰਡ ਪਾਠ ਦੇ ਭੋਗ ਪਾਉਣ ਤੋਂ ਮਨ੍ਹਾ ਕਰ ਦਿੱਤਾ ਹੈ, ਉਥੇ ਹੁਣ ਪੁਲਿਸ ਪਰਿਵਾਰ ਵੈਲਫੇਅਰ ਐਸੋਸੀਏਸ਼ਨ ਦੀ ਸੂਬਾਈ ਇਕਾਈ ਨੇ ਵੀ ਅੰਤਿਮ ਅਰਦਾਸ 'ਚ ਸ਼ਮੂਲੀਅਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਕਿ ਜੋ ਕੋਈ ਵੀ ਮਨੁੱਖੀ ਅਧਿਕਾਰਾਂ ਦੇ ਉਲੰਘਣ 'ਚ ਸਜ਼ਾ ਭੁਗਤ ਰਿਹਾ ਹੋਵੇ ਉਹ ਉਸ ਦਾ ਫਲ ਵੀ ਆਪ ਹੀ ਭੁਗਤੇ | ਜ਼ਿਕਰਯੋਗ ਹੈ ਕਿ ਪਰਿਵਾਰਕ ਮੈਂਬਰਾਂ ਵਲੋਂ ਉਸ ਦਾ ਮੂੰਹ ਦੇਖਣਾ ਵੀ ਉਚਿਤ ਨਹੀਂ ਸਮਝਿਆ ਸੀ | ਇਸ ਸੰਬੰਧੀ ਅੱਜ ਪੁਲਿਸ ਪਰਿਵਾਰ ਵੈਲਫੇਅਰ ਐਸੋਸੀਏਸ਼ਨ (ਰਜਿ.) ਦੇ ਸਕੱਤਰ ਗੁਰਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੇ ਅੰਤਿਮ ਅਰਦਾਸ ਸਮਾਗਮ 'ਚ ਉਨ੍ਹਾਂ ਦੀ ਸੰਸਥਾ ਸ਼ਮੂਲੀਅਤ ਨਹੀਂ ਕਰੇਗੀ ਅਤੇ ਸੰਸਥਾ ਕਿਸੇ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲੇ ਪੁਲਿਸ ਅਧਿਕਾਰੀ ਦੀ ਹਮਾਇਤ ਨਹੀਂ ਕਰੇਗੀ |

ਪਿਛਲੀ ਖ਼ਬਰ ਸੀ.ਪੀ.ਆਈ. ਦੇ 25ਵੇਂ ਮਹਾਂ ਸੰਮੇਲਨ ਸੰਬੰਧੀ ਵਿਸ਼ਾਲ ਰੈਲੀ <br/> ਅਗਲੀ ਖ਼ਬਰ ਜੀ.ਐਸ.ਟੀ. ਸੁਧਾਰਾਂ ਨਾਲ ਲੱਖਾਂ ਪਰਿਵਾਰਾਂ ਨੂੰ ਮਿਲੇਗੀ ਰਾਹਤ-ਤਰੁਣ ਚੁੱਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।