08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸੀ.ਪੀ.ਆਈ. ਦੇ 25ਵੇਂ ਮਹਾਂ ਸੰਮੇਲਨ ਸੰਬੰਧੀ ਵਿਸ਼ਾਲ ਰੈਲੀ <br/>

ਅਜੀਤ ਡੈਸਕ 22-09-2025

ਐੱਸ. ਏ. ਐੱਸ. ਨਗਰ, 21 ਸਤੰਬਰ (ਪ੍ਰੋ. ਅਵਤਾਰ ਸਿੰਘ)-ਚੰਡੀਗੜ੍ਹ 'ਚ ਹੋ ਰਹੀ ਸੀ. ਪੀ. ਆਈ. ਦੇ 25ਵੇਂ ਮਹਾਂ ਸੰਮੇਲਨ ਦੀ ਆਵਾਜ਼ ਅਤੇ ਸੁਨੇਹਾ ਆਮ ਲੋਕਾਂ ਅਤੇ ਖਾਸ ਕਰਕੇ ਪੰਜਾਬ ਦੇ ਮਿਹਨਤਕਸ਼ਾਂ ਤੱਕ ਪਹੁੰਚਾਉਣ ਲਈ ਅਤੇ ਦੇਸ਼ ਭਰ 'ਚੋਂ ਆਏ ਲਗਭਗ 900 ਡੈਲੀਗੇਟਾਂ ਨੂੰ ਆਪਣਾ ਸਮਰਥਨ ਅਤੇ ਸਤਿਕਾਰ ਦੇਣ ਲਈ ਸਥਾਨਕ ਫੇਜ਼-11 ਦੀ ਸਬਜ਼ੀ ਮੰਡੀ 'ਚ ਇਕ ਵਿਸ਼ਾਲ ਜਨਤਕ ਰੈਲੀ ਕੱਢੀ ਗਈ | ਇਸ ਰੈਲੀ ਰਾਹੀਂ ਸਾਰੀਆਂ ਲੋਕਤੰਤਰੀ ਅਤੇ ਖੱਬੇ ਪੱਖੀ ਤਾਕਤਾਂ ਨੂੰ ਸੱਦਾ ਦਿੱਤਾ ਗਿਆ ਕਿ ਉਹ ਭਾਜਪਾ ਦੇ ਹਮਲਿਆਂ ਤੋਂ ਲੋਕਤੰਤਰ, ਸੰਵਿਧਾਨ ਅਤੇ ਧਰਮ ਨਿਰਪੱਖਤਾ ਦੀ ਰੱਖਿਆ ਲਈ ਇੱਕ ਵਿਆਪਕ ਮੋਰਚੇ ਵਿਚ ਇਕੱਠੇ ਹੋਣ ਅਤੇ ਸਮਾਜਿਕ ਨਿਆਂ ਅਤੇ ਸਮਾਜਵਾਦ ਦੀ ਦਿਸ਼ਾ ਵੱਲ ਅੱਗੇ ਵਧਣ | ਇਸ ਮੌਕੇ ਮਸ਼ਹੂਰ ਕਲਾਕਾਰਾਂ ਇਕਬਾਲ ਕੌਰ ਉਦਾਸੀ, ਇਨਕਲਾਬੀ ਕਵੀਸ਼ਰੀ ਜਥਾ ਰਸੂਲਪੁਰ, ਦੇਸ਼ ਰਾਜ ਲਚਕਾਨੀ, 'ਇਪਟਾ' ਮੋਗਾ ਅਤੇ ਹੋਰ ਗੀਤਕਾਰਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਅਤੇ ਇਨਕਲਾਬੀ ਗੀਤ ਪੇਸ਼ ਕੀਤੇ ਗਏ | ਇਸ ਮੌਕੇ ਸੀ. ਪੀ. ਆਈ. ਦੇ ਜਨਰਲ ਸਕੱਤਰ ਡੀ. ਰਾਜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਜਮਹੂਰੀਅਤ ਮਾਰੂ, ਲੋਕਾਂ ਨੂੰ ਵੰਡ ਅਤੇ ਫਾਸ਼ੀਵਾਦੀ ਦੇ ਰਸਤੇ 'ਤੇ ਵੱਧ ਰਹੀ ਹੈ ਪਰ ਪੰਜਾਬ ਦੇ ਲੋਕ ਆਰ. ਐਸ. ਐਸ.-ਭਾਜਪਾ ਦੀਆਂ ਕੋਝੀਆਂ ਚਾਲਾਂ ਨੂੰ ਸਫਲ ਨਹੀਂ ਹੋਣ ਦੇਣਗੇ | ਪੰਜਾਬ ਸੀ.ਪੀ.ਆਈ. ਦੇ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਪੰਜਾਬ ਅਤੇ ਪੰਜਾਬੀ ਵਿਰੋਧੀ ਨੀਤੀਆਂ ਅਤੇ ਕਾਰਵਾਈਆਂ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਸੰਘੀ ਢਾਂਚੇ ਅਤੇ ਰਾਜਾਂ ਦੇ ਅਧਿਕਾਰਾਂ 'ਤੇ ਡਾਕਾ ਮਾਰ ਰਹੀ ਹੈ | ਇਸ ਮੌਕੇ ਪੰਜਾਬ ਸੀ. ਪੀ. ਆਈ. ਦੇ ਸਕੱਤਰ ਬੰਤ ਸਿੰਘ ਬਰਾੜ ਤੇ ਕੌਮੀ ਕੌਂਸਲ ਮੈਂਬਰ ਹਰਦੇਵ ਅਰਸ਼ੀ, ਜਗਰੂਪ ਸਿੰਘ, ਨਿਰਮਲ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ 'ਚ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਮੰਜਾਲੀ ਖ਼ੁਰਦ ਦੇ ਨੌਜਵਾਨ ਦੀ ਅਰਮੀਨੀਆ 'ਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਮੌਤ ਅਗਲੀ ਖ਼ਬਰ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੇ ਭੋਗ ਤੋਂ ਪੁਲਿਸ ਵੈਲਫੇਅਰ ਐਸੋਸੀਏਸ਼ਨ ਨੇ ਵੀ ਟਾਲਾ ਵਟਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।