08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਲੋਕ ਨਿਰਮਾਣ ਵਿਭਾਗ ਹਲਵਾਰਾ ਕੌਮਾਂਤਰੀ ਹਵਾਈ ਅੱਡੇ ਦਾ ਚਾਰਜ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੂੰ ਸੌਂਪ ਦੇਵੇਗਾ-ਮੀਟਿੰਗ 25 ਨੂੰ <br/>

ਅਜੀਤ ਡੈਸਕ 22-09-2025

ਹਲਵਾਰਾ (ਲੁਧਿਆਣਾ), 21 ਸਤੰਬਰ (ਮਨਦੀਪ ਸਿੰਘ ਉੱਭੀ)-ਲੁਧਿਆਣਾ ਦੇ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਤੋਂ ਉਡਾਣ ਭਰਨ ਦਾ ਸੁਪਨਾ ਵੇਖਣ ਵਾਲੇ ਲੋਕਾਂ ਦਾ ਇੰਤਜ਼ਾਰ ਖ਼ਤਮ ਹੋਣ ਵਾਲਾ ਹੈ | ਆਉਣ ਵਾਲੇ ਦਿਨਾਂ ਵਿਚ ਲੋਕ ਨਿਰਮਾਣ ਵਿਭਾਗ ਹਵਾਈ ਅੱਡੇ ਨੂੰ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੂੰ ਸੌਂਪ ਦੇਵੇਗਾ | ਪੰਜਾਬ ਸਰਕਾਰ, ਭਾਰਤੀ ਹਵਾਬਾਜ਼ੀ ਅਥਾਰਟੀ, ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਭਾਰਤੀ ਹਵਾਈ ਫ਼ੌਜ ਦਰਮਿਆਨ 25 ਸਤੰਬਰ ਨੂੰ ਦਿੱਲੀ 'ਚ ਇਕ ਅਹਿਮ ਮੀਟਿੰਗ ਹੋਵੇਗੀ | ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਸੋਮਵਾਰ ਨੂੰ ਦਿੱਲੀ ਜਾ ਰਹੇ ਹਨ ਅਤੇ ਉਨ੍ਹਾਂ ਦੀ ਵਾਪਸੀ ਤੋਂ ਬਾਅਦ ਹਵਾਈ ਅੱਡੇ ਦੇ ਨਿਰਮਾਣ ਅਤੇ ਸੰਚਾਲਨ ਨਾਲ ਜੁੜੇ ਸੰਬੰਧਿਤ ਸਾਰੇ ਵਿਭਾਗਾਂ ਦੀ ਇਕ ਉੱਚ ਪੱਧਰੀ ਮੀਟਿੰਗ ਹੋਵੇਗੀ | ਮੀਟਿੰਗ ਵਿਚ ਭਾਰਤੀ ਹਵਾਈ ਸੈਨਾ ਸਟੇਸ਼ਨ ਹਲਵਾਰਾ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ | ਹਵਾਈ ਅੱਡੇ ਨੂੰ ਏਅਰਪੋਰਟ ਅਥਾਰਟੀ ਨੂੰ ਸੌਂਪਣ ਦੀਆਂ ਅਧਿਕਾਰਤ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਉਡਾਣਾਂ ਦਾ ਸਮਾਂ ਨਿਰਧਾਰਿਤ ਕੀਤਾ ਜਾਵੇਗਾ | 162 ਏਕੜ 'ਚ ਬਣਿਆ ਕੌਮਾਂਤਰੀ ਹਵਾਈ ਅੱਡੇ ਹਲਵਾਰਾ ਦੇ ਪੂਰਾ ਹੋਣ 'ਚ 7 ਸਾਲਾਂ ਦਾ ਸਮਾਂ ਲੱਗਾ ਹੈ | ਇਸ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜੁਲਾਈ ਨੂੰ ਹਵਾਈ ਅੱਡੇ ਦਾ ਵਰਚੂਅਲ ਉਦਘਾਟਨ ਕਰਨਗੇ, ਜੋ ਕੇਵਲ ਫੋਕਾ ਬਿਆਨ ਹੀ ਨਿਕਲਿਆ | ਕਾਂਗਰਸ, ਭਾਜਪਾ ਅਤੇ ਸੱਤ੍ਹਾਧਾਰੀ ਆਮ ਆਦਮੀ ਪਾਰਟੀ ਹਵਾਈ ਅੱਡੇ ਦੇ ਨਿਰਮਾਣ ਦਾ ਸਿਹਰਾ ਲੈਣ ਦੀ ਦੌੜ ਵਿਚ ਹਨ | ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਦੀਪ ਕੁਮਾਰ ਨੇ ਹਵਾਈ ਅੱਡੇ ਨੂੰ ਸੌਂਪਣ ਦੀ ਪੁਸ਼ਟੀ ਕੀਤੀ ਹੈ |

ਪਿਛਲੀ ਖ਼ਬਰ ਪੰਜਾਬ ਦੀਆਂ ਅਨਾਜ ਮੰਡੀਆਂ 'ਚ ਮੱਛਰਾਂ ਦੀ ਭਰਮਾਰ <br/> ਅਗਲੀ ਖ਼ਬਰ ਘਟੀਆਂ ਕੀਮਤਾਂ ਦਾ ਲੋਕਾਂ ਨੂੰ ਫ਼ਾਇਦਾ ਦੇਣ ਲਈ ਫ਼ੀਲਡ ਅਫ਼ਸਰਾਂ ਲਈ ਵੀ ਜਾਂਚ ਕਰਨੀ ਹੋਵੇਗੀ ਜ਼ਰੂਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।