07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਜੁਗਰਾਜ ਸਿੰਘ ਜੱੁਗਾ ਹੱਤਿਆ ਮਾਮਲੇ 'ਚ ਸ਼ਾਮਿਲ 2 ਮੁੱਖ ਦੋਸ਼ੀ ਨਾਗਾਲੈਂਡ ਤੋਂ ਗਿ੍ਫ਼ਤਾਰ <br/>

ਅਜੀਤ ਡੈਸਕ 22-09-2025

ਟਰਾਂਜ਼ਿਟ ਰਿਮਾਂਡ ਹਾਸਿਲ ਕਰਨ ਤੋਂ ਬਾਅਦ ਦੋਵਾਂ ਦੋਸ਼ੀਆਂ ਨੂੰ ਪੰਜਾਬ ਲਿਆਂਦਾ ਜਾ ਰਿਹਾ
ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਪੁਲਿਸ, ਕੇਂਦਰੀ ਏਜੰਸੀਆਂ ਤੇ ਨਾਗਾਲੈਂਡ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਜੁਗਰਾਜ ਸਿੰਘ ਉਰਫ਼ ਜੁੱਗਾ ਦੀ ਹੱਤਿਆ ਦੇ ਮਾਮਲੇ 'ਚ 2 ਨੌਜਵਾਨਾਂ ਨੂੰ ਨਾਗਾਲੈਂਡ ਦੇ ਕੋਹਿਮਾ ਤੋਂ ਗਿ੍ਫਤਾਰ ਕਰਨ ਸੰਬੰਧੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਉਰਫ਼ ਹਰਮਨ ਅਤੇ ਉਸ ਦੇ ਚਚੇਰੇ ਭਰਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ | ਦੋਵੇਂ ਬਟਾਲਾ ਦੇ ਨੇੜਲੇ ਪਿੰਡ ਕਲੇਰ ਦੇ ਰਹਿਣ ਵਾਲੇ ਹਨ | ਜ਼ਿਕਰਯੋਗ ਹੈ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ 9 ਸਤੰਬਰ, 2025 ਨੂੰ ਬਟਾਲਾ ਦੇ ਚੀਮਾ ਖੁੱਡੀ ਦੇ ਰਹਿਣ ਵਾਲੇ ਜੁਗਰਾਜ ਸਿੰਘ ਉਰਫ਼ ਜੁੱਗਾ ਦੀ ਉਸ ਦੇ ਪਿੰਡ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ | ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਿੱਥ ਕੇ ਕੀਤੀ ਹੱਤਿਆ ਵਿਦੇਸ਼ੀ ਗੈਂਗਸਟਰਾਂ ਜਸਵਿੰਦਰ ਸਿੰਘ ਉਰਫ਼ ਮਨੂੰ ਅਗਵਾਨ, ਮੁਹੰਮਦ ਯਾਸੀਨ ਅਖ਼ਤਰ ਉਰਫ਼ ਜੀਸ਼ਾਨ ਅਖ਼ਤਰ ਅਤੇ ਗੋਪੀ ਨਵਾਂਸ਼ਹਿਰੀਆ ਦੇ ਨਿਰਦੇਸ਼ਾਂ 'ਤੇ ਕੀਤੀ ਗਈ ਸੀ | ਡੀ.ਜੀ.ਪੀ. ਨੇ ਕਿਹਾ ਕਿ ਨਾਗਾਲੈਂਡ ਦੀ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ | ਕਾਰਵਾਈ ਦੇ ਵੇਰਵੇ ਸਾਂਝੇ ਕਰਦੇ ਹੋਏ ਏ.ਜੀ.ਟੀ.ਐਫ. ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਪ੍ਰਮੋਦ ਬਾਨ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ ਏ.ਜੀ.ਟੀ.ਐਫ. ਦੀਆਂ ਪੁਲਿਸ ਟੀਮਾਂ ਨੇ ਡੀ.ਐਸ.ਪੀ. ਏ.ਜੀ.ਟੀ.ਐਫ. ਰਾਜਨ ਪਰਮਿੰਦਰ ਦੀ ਨਿਗਰਾਨੀ ਹੇਠ ਬਟਾਲਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਦੇ ਤਾਲਮੇਲ ਨਾਲ ਦੋਵਾਂ ਮੁਲਜ਼ਮਾਂ ਨੂੰ ਕੋਹਿਮਾ (ਨਾਗਾਲੈਂਡ) ਦੇ ਮਿਡਲੈਂਡ ਕਾਲੋਨੀ ਦੀ ਨਿਊ ਮਾਰਕੀਟ ਵਿਖੇ ਹੋਟਲ ਬ੍ਰੌਡਵੇਅ ਤੋਂ ਗਿ੍ਫ਼ਤਾਰ ਕੀਤਾ ਗਿਆ | ਇਸ ਸੰਬੰਧ ਵਿਚ ਬਟਾਲਾ ਦੇ ਪੁਲਿਸ ਥਾਣਾ ਸ੍ਰੀ ਹਰਗੋਬਿੰਦਪੁਰਾ ਵਿਖੇ ਮਾਮਲਾ ਦਰਜ ਹੈ |

ਪਿਛਲੀ ਖ਼ਬਰ ਸੰਦੀਪ ਸਿੰਘ 'ਤੇ ਹੋਏ ਤਸ਼ੱਦਦ ਦੀ ਸਰਕਾਰ ਜਾਂਚ ਕਰਵਾਏ-ਭਾਈ ਮੰਡ <br/> ਅਗਲੀ ਖ਼ਬਰ ਪੰਜਾਬ ਦੀਆਂ ਅਨਾਜ ਮੰਡੀਆਂ 'ਚ ਮੱਛਰਾਂ ਦੀ ਭਰਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।