07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸੰਦੀਪ ਸਿੰਘ 'ਤੇ ਹੋਏ ਤਸ਼ੱਦਦ ਦੀ ਸਰਕਾਰ ਜਾਂਚ ਕਰਵਾਏ-ਭਾਈ ਮੰਡ <br/>

ਅਜੀਤ ਡੈਸਕ 22-09-2025

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਸਿੱਖ ਜਥੇਬੰਦੀਆਂ 'ਚ ਵਿਚਾਰਕ ਮਤਭੇਦ ਹੋ ਸਕਦੇ ਹਨ ਪਰ ਜਿਥੇ ਕੌਮ, ਪੰਥ ਅਤੇ ਕੁਰਬਾਨੀ ਦੀ ਗੱਲ ਹੋਵੇ, ਉਥੇ ਸਾਰਿਆਂ ਨੂੰ ਇਕ ਪਲੇਟ ਫਾਰਮ 'ਤੇ ਇਕੱਠੇ ਹੋ ਕੇ ਸੰਦੀਪ ਸਿੰਘ ਸੰਨੀ ਦੇ ਨਾਲ ਚਟਾਨ ਦੀ ਤਰ੍ਹਾਂ ਖੜ੍ਹਾ ਹੋਣਾ ਚਾਹੀਦਾ ਹੈ | ਇਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸਾਬਕਾ ਇੰਸਪੈਕਟਰ ਸੂਬਾ ਸਿੰਘ ਝਗੜੇ ਦੇ ਮਾਮਲੇ 'ਚ ਸੰਦੀਪ ਸਿੰਘ ਸੰਨੀ 'ਤੇ ਕੀਤੇ ਗਏ ਤਸ਼ੱਦਦ ਦੀ ਨਿੰਦਾ ਕਰਦੇ ਹੋਏ ਉਕਤ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ | ਉਨ੍ਹਾਂ ਪੰਜਾਬ ਸਰਕਾਰ, ਜੇਲ੍ਹ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸੰਦੀਪ ਸਿੰਘ ਸੰਨੀ 'ਤੇ ਤਸ਼ੱਦਦ ਕਰਨ ਦੇ ਮਾਮਲੇ ਦੀ ਜਾਂਚ ਨਾ ਕੀਤੀ ਗਈ ਤਾਂ ਪੰਥਕ ਤੌਰ 'ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਜਾਵੇਗਾ | ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਉਨ੍ਹਾਂ ਵਲੋਂ ਪੈਦਲ ਮਾਰਚ ਦਾ ਜੋ ਸੱਦਾ ਦਿੱਤਾ ਗਿਆ, ਉਹ ਹੜ੍ਹਾਂ ਨੂੰ ਮੁੱਖ ਰੱਖਦੇ ਹੋਏ ਸੰਗਤਾਂ ਦੀ ਮੰਗ 'ਤੇ ਅੱਗੇ ਪਾਇਆ ਗਿਆ ਹੈ, ਇਹ ਮਾਰਚ ਹੁਣ 10 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਭਾਈ ਮੋਹਕਮ ਸਿੰਘ, ਜਰਨੈਲ ਸਿੰਘ ਸਖ਼ੀਰਾ, ਸਤਨਾਮ ਸਿੰਘ ਮਨਾਵਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜੁਡੀਸ਼ੀਅਲ ਕਮਿਸ਼ਨ ਬਣਾ ਕੇ ਸੁਪਰੀਮ ਕੋਰਟ ਦੇ ਜੱਜ ਕੋਲੋਂ ਪੰਜਾਬ 'ਚ ਆਏ ਭਿਆਨਕ ਹੜ੍ਹਾਂ ਦੀ ਜਾਂਚ ਕਰਵਾਈ ਜਾਵੇ-ਸਾਹਨੀ... ਅਗਲੀ ਖ਼ਬਰ ਜੁਗਰਾਜ ਸਿੰਘ ਜੱੁਗਾ ਹੱਤਿਆ ਮਾਮਲੇ 'ਚ ਸ਼ਾਮਿਲ 2 ਮੁੱਖ ਦੋਸ਼ੀ ਨਾਗਾਲੈਂਡ ਤੋਂ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।