ਸੁਲਤਾਨਵਿੰਡ, 21 ਸਤੰਬਰ (ਗੁਰਨਾਮ ਸਿੰਘ ਬੁੱਟਰ)-ਜਥੇਦਾਰ ਹਵਾਰਾ ਕਮੇਟੀ ਨੇ ਕਿਹਾ ਕਿ ਪਟਿਆਲਾ ਕੇਂਦਰੀ ਜੇਲ੍ਹ ਵਿਚ ਸੁਧੀਰ ਸੂਰੀ ਦੀ ਹੱਤਿਆ ਮਾਮਲੇ ਵਿਚ ਨਜ਼ਰਬੰਦ ਭਾਈ ਸੰਦੀਪ ਸਿੰਘ ਸੰਨੀ 'ਤੇ ਜੇਲ੍ਹ ਸਟਾਫ਼ ਵਲੋਂ ਕੀਤੇ ਗਏ ਅੰਨ੍ਹੇ ਤਸ਼ੱਦਦ ਦੀ ਮੂੰਹ ਬੋਲਦੀ ਤਸਵੀਰ ਮੈਡੀਕਲ ਰਿਪੋਰਟ ਤੋਂ ਸਪੱਸ਼ਟ ਹੋ ਗਈ ਹੈ | ਭਾਈ ਮਹਾਂਬੀਰ ਸਿੰਘ ਸੁਲਤਾਨਵਿੰਡ, ਡਾ. ਸੁਖਦੇਵ ਸਿੰਘ ਬਾਬਾ ਅਤੇ ਬਲਦੇਵ ਸਿੰਘ ਨਵਾਂ ਪਿੰਡ ਨੇ ਪਿੰਡ ਸੁਲਤਾਨਵਿੰਡ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਬੇਰਹਿਮੀ ਨਾਲ ਭਾਈ ਸੰਨੀ 'ਤੇ ਜ਼ੁਲਮ ਢਾਹਿਆ ਹੈ, ਉਸ ਤੋਂ ਇਹ ਪਤਾ ਲੱਗਦਾ ਹੈ ਕਿ ਮਿ੍ਤਕ ਸੂਬਾ ਦੇ ਨਕਸ਼ੇ ਕਦਮ 'ਤੇ ਚੱਲਣ ਵਾਲੇ ਮੁਲਾਜ਼ਮਾਂ ਦੀ ਘਾਟ ਨਹੀਂ | ਕਮੇਟੀ ਆਗੂਆਂ ਨੇ ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ | ਇਸ ਮੌਕੇ ਐਡਵੋਕੇਟ ਜਸਬੀਰ ਸਿੰਘ ਜੰਮੂ ਤੇ ਰਘਬੀਰ ਸਿੰਘ ਭੁੱਚਰ ਵੀ ਹਾਜ਼ਰ ਸਨ |
ਭਾਈ ਸੰਦੀਪ ਸਿੰਘ 'ਤੇ ਤਸ਼ੱਦਦ ਕਰਨ ਵਾਲੇ ਜੇਲ੍ਹ ਸਟਾਫ਼ ਖ਼ਿਲਾਫ਼ ਹੋਵੇ ਕਾਰਵਾਈ-ਜਥੇਦਾਰ ਹਵਾਰਾ ਕਮੇਟੀ
ਅਜੀਤ ਡੈਸਕ
22-09-2025