350 ਸਾਲਾ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ
ਹੰਡਿਆਇਆ (ਬਰਨਾਲਾ), 21 ਸਤੰਬਰ (ਗੁਰਜੀਤ ਸਿੰਘ ਖੱੁਡੀ)-ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ (ਬਰਨਾਲਾ) ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਹਾਨ ਗੁਰਮਤਿ ਸਮਾਗਮ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ | ਅਖੰਡ ਪਾਠ ਦੇ ਭੋਗ ਉਪਰੰਤ ਵੱਖ-ਵੱਖ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ, ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਸੰਬੰਧੀ ਬਾਣੀ ਦੇ ਸੰਦਰਭ ਵਿਚ ਸੰਗਤਾਂ ਨੂੰ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ | ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਦੁਨੀਆ ਦੇ ਧਰਮ ਇਤਿਹਾਸ ਵਿਚ ਲਾਸਾਨੀ ਸ਼ਹਾਦਤ ਹੈ, ਜਿਸ ਦੀ ਕਿਧਰੇ ਵੀ ਮਿਸਾਲ ਨਹੀਂ ਮਿਲਦੀ | ਸ੍ਰੀ ਗੁਰੂ ਤੇਗ਼ ਬਹਾਦਰ ਬਿ੍ਗੇਡ ਦੀ ਬੀਬੀ ਅਨੁਰਾਧਾ ਕੌਰ ਖ਼ਾਲਸਾ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ | ਸਮਾਗਮ ਦੌਰਾਨ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ | ਸ਼੍ਰੋਮਣੀ ਕਮੇਟੀ ਦੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਪ੍ਰਦਰਸ਼ਨੀ ਵੀ ਲਗਾਈ ਗਈ ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀ | ਇਸ ਦੇ ਨਾਲ ਹੀ ਧਰਮ ਪ੍ਰਚਾਰ ਕਮੇਟੀ ਵਲੋਂ ਵੀ ਚਿੱਤਰ ਪ੍ਰਦਰਸ਼ਨੀ ਤੇ ਧਾਰਮਿਕ ਪੁਸਤਕਾਂ ਦੇ ਸਟਾਲ ਲਗਾਏ ਗਏ ਸਨ | ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਪ੍ਰਮੱੁਖ ਸ਼ਖ਼ਸੀਅਤਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਮੈਂਬਰ ਸੰਤ ਬਲਬੀਰ ਸਿੰਘ ਘੁੰਨਸ, ਭਾਈ ਗੁਰਚਰਨ ਸਿੰਘ ਗਰੇਵਾਲ, ਬਾਬਾ ਬੂਟਾ ਸਿੰਘ ਗੁਰਥੜੀ, ਬਾਬਾ ਬਾਬੂ ਸਿੰਘ ਕਾਰ ਸੇਵਾ ਵਾਲੇ, ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ, ਹਲਕਾ ਮਹਿਲ ਕਲਾਂ ਦੇ ਇੰਚਾਰਜ ਨਾਥ ਸਿੰਘ ਹਮੀਦੀ, ਸਾਬਕਾ ਸੰਸਦ ਮੈਂਬਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ, ਜਗਜੀਤ ਸਿੰਘ ਤਲਵੰਡੀ, ਜਥੇਦਾਰ ਗੁਰਲਾਲ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸੁਰਜੀਤ ਸਿੰਘ ਰਾਏਪੁਰ, ਭੁਪਿੰਦਰ ਸਿੰਘ ਭਲਵਾਨ, ਮੇਜਰ ਸਿੰਘ ਢਿੱਲੋਂ, ਜਗਸੀਰ ਸਿੰਘ ਮਾਂਗੇਆਣਾ, ਬੀਬੀ ਜੋਗਿੰਦਰ ਕੌਰ, ਜਰਨੈਲ ਸਿੰਘ ਭੋਤਨਾ, ਨਾਹਰ ਸਿੰਘ, ਬੀਬੀ ਅਜੈਬ ਕੌਰ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਕੱਤਰ ਵਿੱਦਿਆ ਇੰਜ. ਸੁਖਮਿੰਦਰ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਬਾਬਾ ਦਾਰਾ ਸਿੰਘ ਬਰਨਾਲਾ, ਬਾਬਾ ਲਾਲ ਸਿੰਘ ਧੂਰਕੋਟ, ਗੁਰਲਵਲੀਨ ਸਿੰਘ ਸਿੱਧੂ ਸੇਵਾ ਮੁਕਤ ਆਈ.ਏ.ਐਸ., ਐਸ.ਡੀ.ਐਮ. ਬਰਨਾਲਾ ਸੋਨਮ, ਬੀਬੀ ਬੇਅੰਤ ਕੌਰ ਖਹਿਰਾ, ਮੈਨੇਜਰ ਨਿਰਮਲ ਸਿੰਘ ਰਾਜੀਆ ਹੰਡਿਆਇਆ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਬੇਅੰਤ ਸਿੰਘ ਬਾਠ, ਭਾਈ ਅਮਰੀਕ ਸਿੰਘ, ਇੰਚਾਰਜ ਭੋਲਾ ਸਿੰਘ, ਪਿ੍ੰਸੀਪਲ ਰਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ, ਸਾਬਕਾ ਪ੍ਰਧਾਨ ਸੰਜੀਵ ਸੋਰੀ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗਿਆਨੀ ਕਰਮ ਸਿੰਘ ਭੰਡਾਰੀ, ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਮਾ. ਹਰਬੰਸ ਸਿੰਘ ਸ਼ੇਰਪੁਰ, ਮੈਨੇਜਰ ਰਜਿੰਦਰ ਸਿੰਘ ਸੰਗਰੂਰ, ਨਛੱਤਰ ਸਿੰਘ ਭਰੀ, ਹਾਕਮ ਸਿੰਘ ਭਰੀ, ਜਗਜੀਤ ਸਿੰਘ ਪਨੇਸਰ, ਬਲਵਿੰਦਰ ਸਿੰਘ ਭਰੀ, ਮੱਖਣ ਸਿੰਘ ਭਰੀ, ਬੂਟਾ ਸਿੰਘ ਭਰੀ, ਗੁਰਵਿੰਦਰਪਾਲ ਸਿੰਘ ਖੱੁਡੀ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੀ ਮਿਸਾਲ ਕਿਧਰੇ ਨਹੀਂ ਮਿਲਦੀ-ਧਾਮੀ <br/>
ਅਜੀਤ ਡੈਸਕ
22-09-2025