ਡੇਰਾ ਬਾਬਾ ਨਾਨਕ, 21 ਸਤੰਬਰ (ਹੀਰਾ ਸਿੰਘ ਮਾਂਗਟ)-ਸਰਹੱਦੀ ਸੁਰੱਖਿਆ ਬਲ (ਬੀ.ਐਸ.ਐਫ.) ਅਤੇ ਪੁਲਿਸ ਵਲੋਂ ਸਰਹੱਦੀ ਇਲਾਕਿਆਂ 'ਚ ਭਾਵੇਂ ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਕੀਤੇ ਹੋਏ ਹਨ ਪਰ ਪਾਕਿਸਤਾਨ ਤੋਂ ਹੈਰੋਇਨ ਦੀਆਂ ਖੇਪਾਂ ਨਿਰਵਿਘਨ ਜਾਰੀ ਹਨ | ਐਤਵਾਰ ਤੜਕੇ ਬੀ.ਐਸ.ਐਫ. ਅਤੇ ਪੁਲਿਸ ਵਲੋਂ ਨਸ਼ਿਆਂ ਨੂੰ ਠੱਲ ਪਾਉਣ ਲਈ ਸਰਹੱਦੀ ਇਲਾਕੇ ਅੰਦਰ ਚਲਾਈ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਠੇਠਰਕੇ ਦੇ ਖੇਤਾਂ 'ਚੋਂ ਪਾਕਿਸਤਾਨ ਵਲੋਂ ਡਰੋਨ ਰਾਹੀਂ ਭੇਜੀ ਗਈ 10 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ | ਡੀ.ਐਸ.ਪੀ. ਜੋਗਾ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ 'ਚ ਸ਼ਾਮਿਲ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨਾਂ ਕੋਲੋਂ ਦੋ ਮੋਟਰਸਾਈਕਲ ਤੇ ਮੋਬਾਇਲ ਵੀ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਹੈਰੋਇਨ ਸਮੇਤ ਉਕਤ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਾਕਿਸਤਾਨ ਤੋਂ ਮੰਗਵਾਈ 10 ਕਿੱਲੋ ਹੈਰੋਇਨ ਸਮੇਤ 4 ਤਸਕਰ ਕਾਬੂ <br/>
ਅਜੀਤ ਡੈਸਕ
22-09-2025