14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਜੀ.ਐਸ.ਟੀ. ਰਾਹਤ ਨਾਲ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗਾ ਫ਼ਾਇਦਾ-ਅਸ਼ਵਨੀ ਸ਼ਰਮਾ

ਅਜੀਤ ਡੈਸਕ 22-09-2025

ਚੰਡੀਗੜ੍ਹ, 21 ਸਤੰਬਰ (ਸੰਦੀਪ ਕੁਮਾਰ ਮਾਹਨਾ)-ਕੇਂਦਰ ਸਰਕਾਰ ਦੇ ਜੀ.ਐਸ.ਟੀ. ਰਾਹਤ ਦੇ ਫੈਸਲੇ ਨਾਲ ਖੇਤੀਬਾੜੀ ਸੈਕਟਰ, ਡੇਅਰੀ ਉਤਪਾਦਨ ਤੇ ਆਮ ਲੋਕਾਂ ਨੂੰ ਮਹੱਤਵਪੂਰਨ ਰਾਹਤ ਮਿਲੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ 'ਚ ਕੀਤਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਵੀਂ ਸਲੈਬਾਂ ਦੇ ਤਹਿਤ ਖੇਤੀਬਾੜੀ ਉਪਕਰਨਾਂ ਜਿਵੇਂ ਟਰੈਕਟਰ, ਟਰੈਕਟਰ ਦੇ ਪੁਰਜ਼ੇ, ਬਾਇਓ-ਕੀਟਨਾਸ਼ਕ ਅਤੇ ਡ੍ਰਿਪ ਸਿੰਚਾਈ ਪ੍ਰਣਾਲੀਆਂ ਦੇ ਨਾਲ-ਨਾਲ ਡੇਅਰੀ ਉਤਪਾਦਾਂ ਜਿਵੇਂ ਮੱਖਣ, ਘਿਉ ਅਤੇ ਪਨੀਰ ਦੀਆਂ ਕੀਮਤਾਂ ਘੱਟ ਹੋਣਗੀਆਂ।

ਪਿਛਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਗਊਸ਼ਾਲਾ ਬਾਜ਼ਾਰ ਦੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਅਗਲੀ ਖ਼ਬਰ ਜੀ.ਐਸ.ਟੀ. ਸੁਧਾਰਾਂ ਨਾਲ ਲੱਖਾਂ ਪਰਿਵਾਰਾਂ ਨੂੰ ਮਿਲੇਗੀ ਰਾਹਤ-ਤਰੁਣ ਚੁੱਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।