11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸਪੀਕਰ ਵਲੋਂ ਬਾਬਾ ਫਰੀਦ ਦੇ ਆਗਮਨ ਪੁਰਬ ਤੇ ਅਗਰਸੇਨ ਜੈਅੰਤੀ ਦੀਆਂ ਵਧਾਈਆਂ

ਅਜੀਤ ਡੈਸਕ 23-09-2025
ਚੰਡੀਗੜ੍ਹ 22 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫ਼ੀ ਸੰਤ ਬਾਬਾ ਫ਼ਰੀਦ ਦੇ ਆਗਮਨ ਪੁਰਬ ਅਤੇ ਅਗਰਸੈਨ ਜਯੰਤੀ ਮੌਕੇ 'ਤੇ ਸੂਬਾ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ | ਸੰਧਵਾਂ ਨੇ ਦੱਸਿਆ ਕਿ ਬਾਬਾ ਸ਼ੇਖ਼ ਫ਼ਰੀਦ ਜੀ ਨੇ ਆਪਣੀ ਬਾਣੀ 'ਚ ਲੋਕਾਂ ਨੂੰ ਸ਼ਾਂਤੀ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਮਹਾਰਾਜਾ ਅਗਰਸੈਨ ਜੀ ਸ਼ਾਂਤੀ ਤੇ ਅਹਿੰਸਾ ਦੇ ਪੁਜਾਰੀ ਸਨ | ਉਨ੍ਹਾਂ ਨੇ ਸਮੁੱਚੇ ਅਗਰਵਾਲ ਭਾਈਚਾਰੇ ਨੂੰ ਅਗਰਸੈਨ ਜਯੰਤੀ ਮੌਕੇ 'ਤੇ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਮਹਾਰਾਜਾ ਅਗਰਸੈਨ ਜੀ ਦਾ ਨਾਮ ਮਨੁੱਖਤਾ ਦੀ ਭਲਾਈ ਲਈ ਉਨ੍ਹਾਂ ਦੇ ਯੋਗਦਾਨ ਲਈ ਇਤਿਹਾਸ ਦੇ ਪੰਨਿਆਂ 'ਚ ਸੁਨਹਿਰੀ ਅੱਖਰਾਂ 'ਚ ਸਦਾ ਲਿਖਿਆ ਰਹੇਗਾ |

ਪਿਛਲੀ ਖ਼ਬਰ ਪਰਮਿੰਦਰ ਸਿੰਘ ਸਿੱਧੂ ਨੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਕੀਤੀ ਮੁਲਾਕਤ ਅਗਲੀ ਖ਼ਬਰ ਸੁਖਬੀਰ ਨੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਭਲਕੇ ਬੁਲਾਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।