13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਮੁਫ਼ਤ ਰਾਸ਼ਨ ਸਕੀਮ 'ਚੋਂ 11 ਲੱਖ ਲਾਭਪਾਤਰੀਆਂ ਦੀ ਕਟੌਤੀ ਨੂੰ ਲੈ ਕੇ ਭਾਜਪਾ ਦੇ ਦਬਾਅ ਅੱਗੇ ਝੁਕੀ 'ਆਪ'-ਬਾਜਵਾ <br/>

ਅਜੀਤ ਡੈਸਕ 23-09-2025
ਚੰਡੀਗੜ੍ਹ, 22 ਸਤੰਬਰ (ਵਿਕਰਮਜੀਤ ਸਿੰਘ ਮਾਨ)-ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੇ ਗ਼ਰੀਬ ਲੋਕਾਂ ਨਾਲ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਤਹਿਤ ਮੁਫ਼ਤ ਰਾਸ਼ਨ ਸਕੀਮ 'ਚੋਂ 11 ਲੱਖ ਲਾਭਪਾਤਰੀਆਂ ਦੀ ਕਟੌਤੀ ਕਰਨ ਵਾਲੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਹੁਕਮਾਂ ਨਾਲ ਸਹਿਮਤ ਹੋਣਾ ਨਿਖੇਧੀਯੋਗ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਜਨਤਕ ਤੌਰ 'ਤੇ ਕਿਸੇ ਵੀ ਲਾਭਪਾਤਰੀ ਨੂੰ ਨਾ ਹਟਾਉਣ ਦਾ ਵਾਅਦਾ ਕੀਤਾ ਸੀ, ਹੁਣ ਉਹ ਨਾ ਸਿਰਫ਼ ਆਪਣੇ ਵਾਅਦੇ ਤੋਂ ਪਿੱਛੇ ਹਟ ਗਏ ਹਨ, ਸਗੋਂ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਗ਼ਰੀਬ ਵਿਰੋਧੀ ਮਾਪਦੰਡਾਂ ਨੂੰ ਅਪਣਾਇਆ ਹੈ ਤਾਂ ਜੋ ਗਰੀਬਾਂ ਨੂੰ ਲਾਈਫ਼ ਲਾਈਨ ਫੂਡ ਸਪੋਰਟ ਤੋਂ ਬੇਰਹਿਮੀ ਨਾਲ ਬਾਹਰ ਕੱਢਿਆ ਜਾ ਸਕੇ | ਉਨ੍ਹਾਂ ਕਿਹਾ ਕਿ ਹੁਣ ਭਾਜਪਾ ਦੇ ਦਬਾਅ ਹੇਠ ਆ ਕੇ ਉਹ ਆਪਣੀ ਗੱਲ ਤੋਂ ਪਿੱਛੇ ਹਟ ਗਏ ਹਨ ਤੇ ਉਨ੍ਹਾਂ ਨੂੰ ਇਸ ਦਾ ਜਵਾਬ ਪੰਜਾਬ ਤੇ ਪੰਜਾਬੀਆਂ ਨੂੰ ਦੇਣਾ ਚਾਹੀਦਾ ਤੇ ਉਨ੍ਹਾਂ ਨੇ ਕਿਸ ਦਬਾਅ ਹੇਠ ਆ ਕੇ ਇਹ ਕਦਮ ਚੁੱਕਿਆ ਹੈ |

ਪਿਛਲੀ ਖ਼ਬਰ ਮੈਡੀਕਲ ਕੋਰਸਾਂ ਲਈ ਨਵੀਂ ਬਾਂਡ ਨੀਤੀ ਤਹਿਤ ਵਿਦਿਆਰਥੀਆਂ ਨੂੰ ਦਾਖ਼ਲੇ ਸਮੇਂ 20 ਲੱਖ ਦੀ ਗਾਰੰਟੀ ਦੇਣ ਦਾ ਮਾਮਲਾ ਗਰਮਾ... ਅਗਲੀ ਖ਼ਬਰ ਪੰਜਾਬ ਦੇ ਅੰਦੋਲਨਾਂ 'ਚ ਮੋਹਰੀ ਭੂਮਿਕਾ ਨਿਭਾਉਣ ਵਾਲੀਆਂ ਕਮਿਊਨਿਸਟ ਧਿਰਾਂ ਸਿਆਸੀ ਤੌਰ 'ਤੇ ਪਛੜੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।