13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਕਾਰ ਸਵਾਰ ਵਿਅਕਤੀਆਂ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਇਕ ਜ਼ਖ਼ਮੀ <br/>

ਅਜੀਤ ਡੈਸਕ 23-09-2025
ਤਰਨ ਤਾਰਨ, 22 ਸਤੰਬਰ (ਪਰਮਜੀਤ ਜੋਸ਼ੀ)-ਤਰਨ ਤਾਰਨ-ਪੱਟੀ ਰੋਡ 'ਤੇ ਪੈਂਦੇ ਪਿੰਡ ਕੈਰੋਂ ਵਿਖੇ ਦੇਰ ਸ਼ਾਮ ਕਾਰ ਸਵਾਰ ਵਿਅਕਤੀਆਂ ਨੇ ਸਕਾਰਪੀਓ ਸਵਾਰ ਨੌਜਵਾਨਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ | ਜਿਸ ਕਾਰਨ ਸਕਾਰਪੀਓ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਇਕ ਹੋਰ ਨੌਜਵਾਨ ਗੋਲੀਆਂ ਲੱਗਣ ਨਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤਰਨ ਤਾਰਨ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ | ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਘਟਨਾ ਵਾਲੀ ਜਗ੍ਹਾ ਤੇ ਗੁਰੂ ਨਾਨਕ ਦੇਵ ਹਸਪਤਾਲ ਤਰਨ ਤਾਰਨ ਵਿਖੇ ਪਹੁੰਚੇ ਤੇ ਕਾਰਵਾਈ ਸ਼ੁਰੂ ਕਰ ਦਿੱਤੀ | ਮਿ੍ਤਕ ਨੌਜਵਾਨ ਦੇ ਮਾਤਾ-ਪਿਤਾ ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨਾਂ ਲਈ ਗਏ ਹੋਏ ਹਨ | ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਸਮਰਬੀਰ ਸਿੰਘ (19) ਪੁੱਤਰ ਸਰਬਜੀਤ ਸਿੰਘ ਵਾਸੀ ਕਰਮੂੰਵਾਲਾ, ਸੌਰਭਦੀਪ ਸਿੰਘ ਵਾਸੀ ਮਰਹਾਣਾ ਤੇ ਇਕ ਹੋਰ ਨੌਜਵਾਨ ਸਕਾਰਪੀਓ ਗੱਡੀ 'ਤੇ ਸਵਾਰ ਸਨ ਤੇ ਪੱਟੀ ਦੀ ਤਰਫ਼ੋਂ ਤਰਨ ਤਾਰਨ ਵਾਲੇ ਪਾਸੇ ਆ ਰਹੇ ਸਨ | ਜਦ ਇਨ੍ਹਾਂ ਦੀ ਗੱਡੀ ਕੈਰੋਂ ਰੇਲਵੇ ਫਾਟਕ ਦੇ ਨਜ਼ਦੀਕ ਪਹੁੰਚੀ ਤਾਂ ਪਿੱਛੇ ਆ ਰਹੇ ਕਾਰ ਸਵਾਰ ਵਿਅਕਤੀਆਂ ਨੇ ਇਨ੍ਹਾਂ ਉਪਰ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ | ਸਕਾਰਪੀਓ ਸਵਾਰ ਸਮਰਬੀਰ ਸਿੰਘ ਤੇ ਸੌਰਭਦੀਪ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਤਰਨ ਤਾਰਨ ਦੇ ਗੁਰੂ ਨਾਨਕ ਹਸਪਤਾਲ ਵਿਚ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਸਮਰਬੀਰ ਸਿੰਘ ਨੂੰ ਮਿ੍ਤਕ ਕਰਾਰ ਦੇ ਦਿੱਤਾ ਜਦਕਿ ਸੌਰਭਦੀਪ ਸਿੰਘ ਇਲਾਜ ਅਧੀਨ ਹੈ | ਸੋਸ਼ਲ ਮੀਡੀਆ 'ਤੇ ਇਕ ਵਾਇਰਲ ਹੋ ਰਹੀ ਪੋਸਟ ਵਿਚ ਬਿੱਲਾ ਮੰਗਾ ਤੇ ਕੁਝ ਹੋਰਨਾਂ ਵਲੋਂ ਇਸ ਘਟਨਾ ਦੀ ਜਿੰਮੇਵਾਰੀ ਲਈ ਹੈ |

ਪਿਛਲੀ ਖ਼ਬਰ ਟਰਾਲੀ ਚੋਰੀ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ.ਐਸ.ਪੀ. ਦਫ਼ਤਰ <br/> ਅਗਲੀ ਖ਼ਬਰ ਕੰਡਿਆਲੀ ਤਾਰ ਤੋਂ ਪਾਰ ਹੜ੍ਹਾਂ ਕਾਰਨ ਮਾਰੂਥਲ ਬਣੀਆਂ ਜ਼ਮੀਨਾਂ ਦਾ ਕੇਂਦਰ ਸਰਕਾਰ 20 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।