21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੂਬੇ ਦੇ 3600 ਸਰਕਾਰੀ ਸਕੂਲਾਂ 'ਚ 8 ਹਜ਼ਾਰ ਤੋਂ ਵੱਧ 'ਇੰਟਰਐਕਟਿਵ ਫਲੈਟ ਪੈਨਲ' ਲਗਾਏ ਜਾਣਗੇ-ਬੈਂਸ

ਅਜੀਤ ਡੈਸਕ 17-10-2025
ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਡਿਜੀਟਲ ਯੁੱਗ ਦਾ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ 98 ਕਰੋੜ ਰੁਪਏ ਦੀ ਲਾਗਤ ਨਾਲ 8230 ਤੋਂ ਵੱਧ ਅਤਿ-ਆਧੁਨਿਕ 'ਇੰਟਰਐਕਟਿਵ ਫਲੈਟ ਪੈਨਲ' (ਆਈ. ਐਫ. ਪੀਜ਼) ਲਗਾਏ ਜਾਣਗੇ, ਜਿਸ ਦਾ ਉਦੇਸ਼ ਕਲਾਸਰੂਮਾਂ ਵਿਚ ਸਿੱਖਿਅਕ ਗਤੀਵਿਧੀਆਂ ਨੂੰ ਹੋਰ ਦਿਲਚਸਪ ਬਣਾਉਣਾ, ਸੰਕਲਪ ਨੂੰ ਬਿਹਤਰ ਢੰਗ ਨਾਲ ਸਮਝਾਉਣਾ ਅਤੇ ਸਿੱਖਣ ਦੇ ਨਤੀਜਿਆਂ 'ਚ ਹੋਰ ਵਾਧਾ ਕਰਨਾ ਹੈ | ਇਸ ਅਹਿਮ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ 3,600 ਸਰਕਾਰੀ ਸਕੂਲ ਵਿਚ ਅਤਿ-ਆਧੁਨਿਕ 'ਇੰਟਰਐਕਟਿਵ ਫਲੈਟ ਪੈਨਲ' ਲਗਾਏ ਜਾਣਗੇ |

ਪਿਛਲੀ ਖ਼ਬਰ ਪੰਜਾਬ ਮੈਡੀਕਲ ਕੌਂਸਲ ਵਲੋਂ 4 ਡਾਕਟਰਾਂ ਿਖ਼ਲਾਫ਼ ਅਨੁਸ਼ਾਸਨਾਤਮਿਕ ਕਾਰਵਾਈ <br/> ਅਗਲੀ ਖ਼ਬਰ ਹਾਈ ਕੋਰਟ ਵਲੋਂ ਗ੍ਰੀਨ ਪਟਾਕਿਆਂ ਦੀ ਵਿਕਰੀ 'ਤੇ ਪਾਬੰਦੀਆਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।