ਖੇਮਕਰਨ (ਤਰਨ ਤਾਰਨ), 16 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਦਮਦਮੀ ਦੇ 13ਵੇਂ ਮੁੱਖੀ ਸੱਚਖੰਡ ਵਾਸੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਪਿੰਡ ਭੂਰਾ ਕੋਹਨਾ ਦੇ ਗੁਰਦੁਆਰਾ ਖ਼ਾਲਸਾ ਦਰਬਾਰ ਵਿਖੇ 18 ਅਕਤੂਬਰ ਦਿਨ ਸਨਿਚਰਵਾਰ ਨੂੰ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਸੰਬੰਧੀ ਅੱਜ 14 ਅਖੰਡ ਪਾਠ ਆਰੰਭ ਕਰਵਾਏ ਗਏ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ ਨੇ ਅਰਦਾਸ ਕੀਤੀ ਅਤੇ ਰਾਗੀ ਜਥੇ ਨੇ ਕੀਰਤਨ ਕੀਤਾ | ਮੇਲੇ ਦੇ ਮੁੱਖ ਪ੍ਰਬੰਧਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਖ਼ਾਲਸਾ ਤੇ ਭਾਈ ਕਵਰ ਚੜ੍ਹਤ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਦੱਸਿਆ ਕਿ ਅਖੰਡ ਪਾਠਾਂ ਦੇ ਭੋਗ ਮੇਲੇ ਵਾਲੇ ਦਿਨ ਪਾਏ ਜਾਣਗੇ, ਉਪਰੰਤ ਸਾਰਾ ਦਿਨ ਦੀਵਾਨ ਸੱਜਣਗੇ ਤੇ ਵੱਖ-ਵੱਖ ਸਿੱਖ ਸੰਪਰਦਾਵਾਂ ਤੇ ਨਿਹੰਗ ਜਥੇਬੰਦੀਆ ਦੇ ਮੁਖੀ ਮੇਲੇ 'ਚ ਸ਼ਾਮਿਲ ਹੋਣਗੇ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਸਾਬਕਾ ਸਕੱਤਰ ਹਰਭਜਨ ਸਿੰਘ ਮਨਾਵਾਂ, ਸਾਬਕਾ ਸਕੱਤਰ ਚਾਨਣ ਸਿੰਘ, ਬਾਬਾ ਸੁਖਦੇਵ ਸਿੰਘ ਹੈੱਡ ਗ੍ਰੰਥੀ, ਪਿ੍ੰਸੀਪਲ ਕੁਲਰਾਜ ਸਿੰਘ, ਸੂਬੇਦਾਰ ਗੁਰਚਰਨ ਸਿੰਘ, ਜੱਸਾ ਸਿੰਘ ਦਰਵੇਸ਼, ਸੁਖਚੈਨ ਸਿੰਘ ਸੈਕਟਰੀ, ਹਰਜਿੰਦਰ ਸਿੰਘ ਅਮਰੀਕਾ, ਸੁਖਦੇਵ ਸਿੰਘ ਭੈਣੀ, ਰਸਾਲ ਸਿੰਘ, ਇਕਬਾਲ ਸਿੰਘ ਬਿੱਟੂ, ਪ੍ਰਗਟ ਸਿੰਘ ਪ੍ਰਧਾਨ, ਜਸਵੰਤ ਸਿੰਘ ਪ੍ਰਧਾਨ, ਗੁਰਸ਼ਰਨ ਸਿੰਘ ਮਨਾਵਾਂ, ਬਲਵਿੰਦਰ ਸਿੰਘ ਪ੍ਰਧਾਨ, ਨਛੱਤਰ ਸਿੰਘ ਮੈਂਬਰ, ਜਸਪਾਲ ਸਿੰਘ ਵਲਟੋਹਾ, ਜਥੇਦਾਰ ਚਾਨਣ ਸਿੰਘ ਤੋੋਂ ਇਲਾਵਾ ਭਾਰੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |
ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ 'ਚ ਮਨਾਏ ਜਾ ਰਹੇ ਮੇਲੇ ਸੰਬੰਧੀ ਅਖੰਡ ਪਾਠਾਂ ਦੀ ਆਰੰਭਤਾ <br/>
ਅਜੀਤ ਡੈਸਕ
17-10-2025