20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਧਾਇਕ ਪਰਾਸ਼ਰ ਦੀ ਸ਼ਿਕਾਇਤ 'ਤੇ ਨਵਨੀਤ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਰਾਜ ਸਭਾ ਉਪ ਚੋਣ ਵਿਚ ਕਥਿਤ ਤੌਰ 'ਤੇ ਧੋਖਾਧੜੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਨਵਨੀਤ ਚਤੁਰਵੇਦੀ ਖ਼ਿਲਾਫ਼ ਪੁਲਿਸ ਵਲੋਂ ਇਕ ਹੋਰ ਮਾਮਲਾ ਲੁਧਿਆਣਾ ਵਿਚ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਗਈ ਹੈ ਅਤੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਇਸ ਸੰਬੰਧੀ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਉਕਤ ਕਥਿਤ ਦੋਸ਼ੀ ਵਲੋਂ 10 ਵਿਧਾਇਕਾਂ ਦੇ ਕਥਿਤ ਤੌਰ 'ਤੇ ਜਾਅਲੀ ਦਸਾਤਵੇਜ਼ਾਂ ਦੇ ਆਧਾਰ 'ਤੇ ਰਾਜ ਸਭਾ ਜ਼ਿਮਨੀ ਚੋਣ ਦੀ ਨਾਮਜ਼ਦਗੀ ਭਰੀ ਸੀ, ਉਨ੍ਹਾਂ ਵਿਚ ਉਨ੍ਹਾਂ ਦੇ ਦਸਤਖ਼ਤ ਵੀ ਸ਼ਾਮਿਲ ਸਨ, ਜਿਸ ਕਾਰਨ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਸ਼ਿਕਾਇਤ ਮਿਲਣ 'ਤੇ ਹਰਕਤ ਵਿਚ ਆਈ ਪੁਲਿਸ ਵਲੋਂ ਇਹ ਮਾਮਲਾ ਦਰਜ ਕਰ ਲਿਆ ਗਿਆ | ਏ.ਡੀ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਨਵਨੀਤ ਚਤੁਰਵੇਦੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾਵੇਗੀ |

ਪਿਛਲੀ ਖ਼ਬਰ ਰਾਜ ਸਭਾ ਨਾਮਜ਼ਦਗੀ ਧੋਖਾਧੜੀ ਮਾਮਲਾ-ਨਵਨੀਤ ਚਤੁਰਵੇਦੀ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ <br/> ਅਗਲੀ ਖ਼ਬਰ ਤਾਲਿਬਾਨ ਗੁਰਦੁਆਰਿਆਂ ਦੀਆਂ ਜ਼ਮੀਨਾਂ ਤੇ ਸ਼ਮਸ਼ਾਨਘਾਟ ਕਰਵਾਉਣ ਕਬਜ਼ਾ ਮੁਕਤ-ਅਫ਼ਗਾਨ ਸਿੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।