20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਰਾਜ ਸਭਾ ਨਾਮਜ਼ਦਗੀ ਧੋਖਾਧੜੀ ਮਾਮਲਾ-ਨਵਨੀਤ ਚਤੁਰਵੇਦੀ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ <br/>

ਅਜੀਤ ਡੈਸਕ 17-10-2025

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਦੀ ਰਾਜ ਸਭਾ ਚੋਣ ਲਈ ਨਾਮਜ਼ਦਗੀ ਦਰਜ ਕਰਨ ਦੌਰਾਨ ਜਾਅਲੀ ਦਸਤਖ਼ਤ ਮਾਮਲੇ ਵਿਚ ਚੰਡੀਗੜ੍ਹ ਤੋਂ ਗਿ੍ਫ਼ਤਾਰ ਕੀਤੇ ਗਏ ਨਵਨੀਤ ਚਤੁਰਵੇਦੀ ਨੂੰ ਰੂਪਨਗਰ ਪੁਲਿਸ ਵਲੋਂ ਅੱਜ ਸਖ਼ਤ ਸੁਰੱਖਿਆ ਘੇਰੇ ਹੇਠ ਰੂਪਨਗਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਅਦਾਲਤ ਨੇ ਪੁਲਿਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਉਸ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਚਤੁਰਵੇਦੀ ਨੇ ਆਪਣੀ ਪੇਸ਼ੀ ਦੌਰਾਨ ਆਪਣੇ ਕੇਸ ਦੀ ਖ਼ੁਦ ਪੈਰਵੀ ਕੀਤੀ | ਅਦਾਲਤ ਕੰਪਲੈਕਸ ਵਿਚ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਅਦਾਲਤ ਦੇ ਬਾਹਰ ਇਕ ਐਸ.ਪੀ., ਦੋ-ਤਿੰਨ ਡੀ.ਐਸ.ਪੀ. ਅਤੇ ਕਈ ਥਾਣਿਆਂ ਦੇ ਐਸ.ਐਚ.ਓ. ਸਮੇਤ ਭਾਰੀ ਪੁਲਿਸ ਬਲ ਤੈਨਾਤ ਕੀਤਾ ਗਿਆ ਸੀ | ਇਸ ਦੌਰਾਨ ਪੁਲਿਸ ਨੇ ਪੱਤਰਕਾਰਾਂ ਨੂੰ ਅਦਾਲਤ ਵਿਚ ਜਾਣ ਤੋਂ ਰੋਕ ਦਿੱਤਾ ਅਤੇ ਕੁਝ ਪੱਤਰਕਾਰਾਂ ਦੇ ਮੋਬਾਈਲ ਫੋਨ ਵੀ ਖੋਹ ਲਏ | ਪੱਤਰਕਾਰਾਂ ਨੇ ਪੁਲਿਸ ਦੀ ਇਸ ਕਾਰਵਾਈ ਦਾ ਸਖ਼ਤ ਵਿਰੋਧ ਜਤਾਇਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਕੋਲ ਵਿਰੋਧ ਦਰਜ ਕਰਵਾਇਆ ਗਿਆ | ਪੱਤਰਕਾਰਾਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਰੂਪਨਗਰ ਅਦਾਲਤ ਵਿਚ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਹੋਰ ਵੱਡੇ ਨੇਤਾਵਾਂ ਦੇ ਕੇਸ ਵੀ ਚੱਲਦੇ ਰਹੇ ਹਨ ਪਰ ਇਸ ਤਰ੍ਹਾਂ ਦੀ ਅਸਧਾਰਨ ਸੁਰੱਖਿਆ ਅਤੇ ਮੀਡੀਆ ਰੋਕ ਪਹਿਲੀ ਵਾਰ ਦੇਖਣ ਨੂੰ ਮਿਲੀ ਹੈ | ਪੁਲਿਸ ਨੇ ਪਹਿਲਾਂ ਪੱਤਰਕਾਰਾਂ ਨੂੰ ਦੱਸਿਆ ਕਿ ਅਦਾਲਤ ਦੇ ਹੁਕਮ ਅਨੁਸਾਰ ਉਨ੍ਹਾਂ ਨੂੰ ਅੰਦਰ ਜਾਣ ਦੀ ਮਨਾਹੀ ਹੈ ਪਰ ਜਦੋਂ ਇਸ ਬਾਰੇ ਸਪਸ਼ਟੀਕਰਨ ਮੰਗਿਆ ਗਿਆ ਤਾਂ ਪੁਲਿਸ ਨੇ ਕੇਸ ਨੂੰ ਬਹੁਤ ਸੰਵੇਦਨਸ਼ੀਲ ਦੱਸਦੇ ਹੋਏ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ | ਪੇਸ਼ੀ ਮਗਰੋਂ ਪੁਲਿਸ ਨੇ ਨਵਨੀਤ ਚਤੁਰਵੇਦੀ ਨੂੰ ਪਿਛਲੇ ਦਰਵਾਜ਼ੇ ਰਾਹੀਂ ਗੁਪਤ ਤੌਰ 'ਤੇ ਬਾਹਰ ਕੱਢਿਆ ਅਤੇ ਉਸ ਨੂੰ ਪੁਲਿਸ ਹਿਰਾਸਤ ਵਿਚ ਲੈ ਜਾ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਤਿਉਹਾਰ ਮਨਾਉਣ ਲਈ ਭਾਰਤੀ ਲੋਕ ਪੈਸਾ ਖਰਚਣ ਲਈ ਦੁਨੀਆ ਭਰ 'ਚ ਮੋਹਰੀ <br/> ਅਗਲੀ ਖ਼ਬਰ ਵਿਧਾਇਕ ਪਰਾਸ਼ਰ ਦੀ ਸ਼ਿਕਾਇਤ 'ਤੇ ਨਵਨੀਤ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।