ਖਰੜ, 16 ਅਕਤੂਬਰ (ਗੁਰਮੁੱਖ ਸਿੰਘ ਮਾਨ)-ਹਲਕਾ ਖਰੜ ਤੋਂ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਰਾਣਾ ਗਿੱਲ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਬੀਤੇ ਮਹੀਨਿਆਂ ਦੌਰਾਨ ਪੰਜਾਬ ਵਿਚ ਆਏ ਹੜ੍ਹਾਂ ਤੋਂ ਬਾਅਦ ਬਣੀ ਸਥਿਤੀ ਸਮੇਤ ਪੰਜਾਬ ਦੇ ਸਿਆਸੀ ਤੇ ਰਾਜਸੀ ਮੁੱਦਿਆਂ ਤੋਂ ਜਾਣੂ ਕਰਵਾਇਆ | ਇਸ ਮੌਕੇ ਪੰਜਾਬ ਵਿਚ ਭਾਜਪਾ ਨੂੰ ਹੋਰ ਵਧੇਰੇ ਕਿਵੇਂ ਮਜ਼ਬੂਤ ਕੀਤਾ ਜਾਵੇ, ਸੰਬੰਧੀ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ |
ਰਾਣਾ ਗਿੱਲ ਵਲੋਂ ਅਮਿਤ ਸ਼ਾਹ ਨਾਲ ਪੰਜਾਬ ਦੇ ਮੁੱਦਿਆਂ 'ਤੇ ਚਰਚਾ <br/>
ਅਜੀਤ ਡੈਸਕ
17-10-2025