ਨਵੀਂ ਦਿੱਲੀ, 16 ਅਕਤੂਬਰ (ਜਗਤਾਰ ਸਿੰਘ)-ਭਾਰਤ ਦੇ ਚੀਫ਼ ਜਸਟਿਸ ਬੀ.ਆਰ. ਗਵਈ 'ਤੇ ਸੁਪਰੀਮ ਕੋਰਟ ਵਿਚ ਜੁੱਤੀ ਸੁੱਟਣ ਦੀ ਕੋਸ਼ਿਸ਼ ਕਰਨ ਵਾਲੇ ਰਾਕੇਸ਼ ਕਿਸ਼ੋਰ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ¢ ਅਟਾਰਨੀ ਜਨਰਲ ਆਰ. ਵੈਂਕਟਰਮਣੀ ਨੇ ਇਸ ਮਾਮਲੇ ਵਿਚ ਰਾਕੇਸ਼ ਕਿਸ਼ੋਰ ਦੇ ਖ਼ਿਲਾਫ਼ ਤੌਹੀਨ ਦੀ ਕਾਰਵਾਈ ਚਲਾਉਣ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ¢ ਅਟਾਰਨੀ ਜਨਰਲ ਦੁਆਰਾ ਤੌਹੀਨ ਦੀ ਮਨਜ਼ੂਰੀ ਦਿੱਤੇ ਜਾਣ ਦੀ ਗੱਲ ਦੀ ਜਾਣਕਾਰੀ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਤਦ ਦਿੱਤੀ, ਜਦ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਮੁਖੀ ਤੇ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜਾਇਮਾਲਿਆ ਬਾਗਚੀ ਦੀ ਬੈਂਚ ਦੇ ਸਾਹਮਣੇ ਇਸ ਮਾਮਲੇ ਨੂੰ ਉਠਾਇਆ¢