09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਘੱਟੋ-ਘੱਟ ਸਮਰਥਨ ਮੁੱਲ 'ਤੇ ਕਟੌਤੀ ਤੋਂ ਕਿਸਾਨ ਦੁਖੀ-ਪ੍ਰਤਾਪ ਸਿੰਘ ਬਾਜਵਾ 'ਆਪ' ਸਰਕਾਰ ਵਲੋਂ ਕਾਰਵਾਈ ਨਾ ਕਰਨ ਦੀ ਨਿੰਦਾ <br/>

ਅਜੀਤ ਡੈਸਕ 18-10-2025
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਕਿਸਾਨਾਂ ਨੂੰ ਝੋਨੇ ਦੀ ਨਮੀ ਦੇ ਉੱਚ ਪੱਧਰ ਅਤੇ ਕਾਲੇ ਦਾਣਿਆਂ ਕਾਰਨ ਘੱਟੋ-ਘੱਟ ਸਮਰਥਨ ਮੁੱਲ ਵਿਚ ਨਾਜਾਇਜ਼ ਕਟੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਾਰਵਾਈ ਨਾ ਕਰਨ ਦੀ ਸਖ਼ਤ ਆਲੋਚਨਾ ਕੀਤੀ ਗਈ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਤੁਰੰਤ ਅਤੇ ਬਿਨਾਂ ਸ਼ਰਤ ਖ਼ਰੀਦ ਦੀ ਮੰਗ ਕੀਤੀ ਗਈ ਹੈ | ਬਾਜਵਾ ਨੇ ਆਮ ਆਦਮੀ ਪਾਰਟੀ ਸਰਕਾਰ ਦੀਆਂ ਢਿੱਲੀਆਂ ਕੋਸ਼ਿਸ਼ਾਂ ਦੀ ਤਿੱਖੀ ਆਲੋਚਨਾ ਕੀਤੀ ਅਤੇ ਕਿਹਾ ਕਿ ਖ਼ਰੀਦ ਨਿਯਮਾਂ ਵਿਚ ਢਿੱਲ ਦਿਵਾਉਣ ਲਈ ਇਸ ਮਾਮਲੇ ਨੂੰ ਤੁਰੰਤ ਕੇਂਦਰ ਸਰਕਾਰ ਕੋਲ ਪਹੁੰਚਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਲਾਪ੍ਰਵਾਹੀ ਕਾਰਨ ਨਹੀਂ, ਬਲਕਿ ਉਨ੍ਹਾਂ ਦੇ ਵੱਸੋਂ ਬਾਹਰ ਕੁਦਰਤੀ ਆਫ਼ਤਾਂ ਕਾਰਨ ਦੁਖੀ ਹਨ | ਇਸ ਸੀਜ਼ਨ ਵਿਚ ਵੀ ਪੰਜਾਬ ਭਰ ਦੇ ਕਿਸਾਨਾਂ ਨੂੰ 50 ਰੁਪਏ ਤੋਂ 500 ਰੁਪਏ ਪ੍ਰਤੀ ਕੁਇੰਟਲ ਤੱਕ ਦੀ ਨਾਜਾਇਜ਼ ਕਟੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਸਰਕਾਰ ਵਲੋਂ ਮਿਥੇ 17 ਫ਼ੀਸਦੀ ਨਮੀ ਦੇ ਪੱਧਰ ਨੂੰ ਗੈਰ-ਵਿਹਾਰਕ ਕਰਾਰ ਦਿੰਦਿਆਂ ਕਿਸਾਨ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਪ੍ਰਤੀ ਬੇਰਹਿਮੀ ਨਾਲ ਉਦਾਸੀਨ ਕਰਾਰ ਦਿੱਤਾ | ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ 4.30 ਲੱਖ ਏਕੜ ਤੋਂ ਵੱਧ ਝੋਨੇ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ, ਜਿਸ ਨਾਲ 9 ਜ਼ਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ |

ਪਿਛਲੀ ਖ਼ਬਰ ਡੀ.ਆਈ.ਜੀ. ਤੋਂ ਵੱਡੀ ਮਾਤਰਾ 'ਚ ਨਕਦੀ ਬਰਾਮਦ ਹੋਣਾ 'ਆਪ' ਦੇ ਭਿ੍ਸ਼ਟਾਚਾਰ ਮੁਕਤ ਸਰਕਾਰ ਦੇ ਦਾਅਵਿਆਂ 'ਤੇ ਚਪੇੜ-ਰਾਜਾ... ਅਗਲੀ ਖ਼ਬਰ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਦੇ ਪੁੱਤਰ ਦੀ ਸ਼ੱਕੀ ਹਾਲਾਤ 'ਚ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।