09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਡੀ.ਆਈ.ਜੀ. ਤੋਂ ਵੱਡੀ ਮਾਤਰਾ 'ਚ ਨਕਦੀ ਬਰਾਮਦ ਹੋਣਾ 'ਆਪ' ਦੇ ਭਿ੍ਸ਼ਟਾਚਾਰ ਮੁਕਤ ਸਰਕਾਰ ਦੇ ਦਾਅਵਿਆਂ 'ਤੇ ਚਪੇੜ-ਰਾਜਾ ਵੜਿੰਗ <br/>

ਅਜੀਤ ਡੈਸਕ 18-10-2025
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੀ.ਬੀ.ਆਈ. ਵਲੋਂ ਪੰਜਾਬ ਪੁਲਿਸ ਦੇ ਡੀ.ਆਈ.ਜੀ. ਦੀ ਗਿ੍ਫ਼ਤਾਰੀ ਅਤੇ ਉਸ ਦੀ ਰਿਹਾਇਸ਼ ਤੋਂ 7.5 ਕਰੋੜ ਰੁਪਏ ਦੀ ਨਕਦੀ ਦੀ ਬਰਾਮਦਗੀ ਆਮ ਆਦਮੀ ਪਾਰਟੀ ਦੇ ਭਿ੍ਸ਼ਟਾਚਾਰ ਮੁਕਤ ਸਰਕਾਰ ਪ੍ਰਦਾਨ ਕਰਨ ਸੰਬੰਧੀ ਦਾਅਵਿਆਂ ਦੇ ਮੂੰਹ 'ਤੇ ਕਰਾਰੀ ਚਪੇੜ ਹੈ | ਡੀ.ਆਈ.ਜੀ. ਦੀ ਗਿ੍ਫ਼ਤਾਰੀ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਵੜਿੰਗ ਨੇ ਕਿਹਾ ਕਿ ਇਹ 'ਆਪ' ਸਰਕਾਰ ਦੇ ਪ੍ਰਦਰਸ਼ਨ ਦੀ ਇਕ ਬੁਰੀ ਤਸਵੀਰ ਨੂੰ ਪੇਸ਼ ਕਰਦਾ ਹੈ ਅਤੇ ਇਮਾਨਦਾਰੀ ਤੇ ਭਿ੍ਸ਼ਟਾਚਾਰ ਮੁਕਤ ਸਰਕਾਰ ਦੇ ਦਾਅਵਿਆਂ ਦੀ ਹਵਾ ਕੱਢਦੀ ਹੈ | ਉਨ੍ਹਾਂ ਕਿਹਾ ਕਿ ਇਕ ਡੀ.ਆਈ.ਜੀ. ਲਈ ਇਹ ਕਿਵੇਂ ਸੰਭਵ ਹੋ ਸਕਦਾ ਹੈ ਕਿ ਉਹ ਬਗੈਰ ਕਿਸੇ ਨੂੰ ਭਨਕ ਲੱਗੇ, ਇੰਨੀ ਭਾਰੀ ਰਕਮ ਇਕੱਠੀ ਕਰ ਸਕੇ | ਉਨ੍ਹਾਂ ਕਿਹਾ ਕਿ ਡੀ.ਆਈ.ਜੀ. ਦੀ ਗਿ੍ਫ਼ਤਾਰੀ ਅਤੇ ਉਸ ਤੋਂ ਬਾਅਦ ਹੋਏ ਖੁਲਾਸੇ ਸਿਰਫ਼ ਇਕ ਛੋਟਾ ਜਿਹਾ ਨਮੂਨਾ ਹੈ, ਕਿਉਂਕਿ 'ਆਪ' ਦੇ ਅਧੀਨ ਸ਼ਾਸਨ ਪ੍ਰਣਾਲੀ ਭਿ੍ਸ਼ਟਾਚਾਰ ਨਾਲ ਲਿਪਤ ਹੋ ਚੁੱਕੀ ਹੈ | ਉਨ੍ਹਾਂ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਕਾਂਗਰਸ ਨੂੰ ਆਪਣੀ ਧਰਮ ਨਿਰਪੱਖਤਾ ਤੇ ਦੇਸ਼ ਭਗਤੀ ਬਾਰੇ ਕਿਸੇ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ |

ਪਿਛਲੀ ਖ਼ਬਰ ਬਲਕੌਰ ਸਿੰਘ ਸਿੱਧੂ ਵਲੋਂ ਸ਼ੂਟਰਾਂ ਤੇ ਵਾਰਦਾਤ ਸਮੇਂ ਵਰਤੀਆਂ ਗੱਡੀਆਂ ਦੀ ਸ਼ਨਾਖ਼ਤ ਸ਼ੂਟਰ ਪਿ੍ਆਵਰਤ ਫ਼ੌਜੀ, ਕੁਲਦੀਪ... ਅਗਲੀ ਖ਼ਬਰ ਘੱਟੋ-ਘੱਟ ਸਮਰਥਨ ਮੁੱਲ 'ਤੇ ਕਟੌਤੀ ਤੋਂ ਕਿਸਾਨ ਦੁਖੀ-ਪ੍ਰਤਾਪ ਸਿੰਘ ਬਾਜਵਾ 'ਆਪ' ਸਰਕਾਰ ਵਲੋਂ ਕਾਰਵਾਈ ਨਾ ਕਰਨ ਦੀ ਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।