ਅੰਮਿ੍ਤਸਰ, 17 ਅਕਤੂਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਸਜਾਇਆ ਜਾ ਰਿਹਾ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਅਗਮਗੜ੍ਹ ਸਾਹਿਬ ਬੜਗਾਊਾ, ਕੋਟਾ ਤੋਂ ਉਦੈਪੁਰ (ਰਾਜਸਥਾਨ) ਲਈ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਹੋਇਆ | ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਅਤੇ ਹਜ਼ੂਰੀ ਰਾਗੀ ਜਥੇ ਨੇ ਗੁਰਮਤਿ ਵਿਚਾਰਾਂ ਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਰਵਾਨਗੀ ਸਮੇਂ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰਪਾਓ ਦਿੱਤੇ | ਸੰਗਤਾਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ 'ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ | ਇਸ ਮੌਕੇ ਬਾਬਾ ਲੱਖਾ ਸਿੰਘ ਕੋਟੇ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਜਸਮੇਰ ਸਿੰਘ ਲਾਛੜੂ, ਜਗਸੀਰ ਸਿੰਘ ਮਾਂਗੇਆਣਾ, ਹਰਭਜਨ ਸਿੰਘ ਮਸਾਣਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਬਲਵਿੰਦਰ ਸਿੰਘ, ਬਾਬਾ ਜੱਸਾ ਸਿੰਘ, ਬਾਬਾ ਹਰਜੀਤ ਸਿੰਘ, ਬਾਬਾ ਸੁਖਵਿੰਦਰ ਸਿੰਘ, ਗਿਆਨੀ ਭਗਵਾਨ ਸਿੰਘ, ਭਾਈ ਤਰਸੇਮ ਸਿੰਘ, ਮੀਤ ਸਕੱਤਰ ਸੁਖਬੀਰ ਸਿੰਘ, ਵਧੀਕ ਮੈਨੇਜਰ ਜਸਬੀਰ ਸਿੰਘ, ਸਿੱਖ ਮਿਸ਼ਨ ਦੇ ਇੰਚਾਰਜ ਭਾਈ ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਸਥਾਨਕ ਸੰਗਤਾਂ ਹਾਜ਼ਰ ਸਨ |