26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਐਂਟਵਰਪ ਅਦਾਲਤ ਵਲੋਂ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਦੀ ਹਵਾਲਗੀ ਨੂੰ ਮਨਜ਼ੂਰੀ-ਅਧਿਕਾਰੀ <br/>

ਅਜੀਤ ਡੈਸਕ 18-10-2025
ਨਵੀਂ ਦਿੱਲੀ, 17 ਅਕਤੂਬਰ (ਪੀ. ਟੀ. ਆਈ.)-ਬੈਲਜੀਅਮ ਦੀ ਐਂਟਵਰਪ ਅਦਾਲਤ ਨੇ ਅੱਜ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੀ ਹਵਾਲਗੀ ਨੂੰ ਹਰੀ ਝੰਡੀ ਦੇ ਦਿੱਤੀ | ਅਦਾਲਤ ਨੇ ਕਿਹਾ ਕਿ ਭਾਰਤ ਵਲੋਂ ਚੋਕਸੀ ਦੀ ਗਿ੍ਫ਼ਤਾਰੀ ਦੀ ਮੰਗ ਜਾਇਜ਼ ਸੀ ਤੇ ਬੈਲਜੀਅਮ ਪੁਲਿਸ ਵਲੋਂ ਉਸ ਨੂੰ ਗਿ੍ਫ਼ਤਾਰ ਕਰਨਾ ਵੀ ਬਿਲਕੁਲ ਠੀਕ ਸੀ | ਇਸ ਘਟਨਾਕ੍ਰਮ ਤੋਂ ਜਾਣੂ ਅਧਿਕਾਰੀਆਂ ਨੇ ਦੱਸਿਆ ਕਿ ਇਹ ਫ਼ੈਸਲਾ ਭਾਰਤ ਦੀਆਂ ਏਜੰਸੀਆਂ ਲਈ ਚੰਗੀ ਖ਼ਬਰ ਹੈ | ਦੂਜੇ ਪਾਸੇ ਚੋਕਸੀ ਦੇ ਵਕੀਲਾਂ ਨੇ ਕਿਹਾ ਕਿ ਉਹ ਇਸ ਫ਼ੈਸਲੇ ਖ਼ਿਲਾਫ਼ ਉੱਚ ਅਦਾਲਤ ਦਾ ਰੁਖ਼ ਕਰਨਗੇ¢ ਐਂਟਵਰਪ ਪੁਲਿਸ ਨੇ ਉਸ ਨੂੰ ਇਸ ਸਾਲ 11 ਅਪ੍ਰੈਲ ਨੂੰ ਗਿ੍ਫਤਾਰ ਕੀਤਾ ਸੀ | ਜ਼ਿਕਰਯੋਗ ਹੈ ਕਿ ਚੋਕਸੀ ਪੰਜਾਬ ਨੈਸ਼ਨਲ ਬੈਂਕ ਨਾਲ 13,000 ਕਰੋੜ ਰੁਪਏ ਦੀ ਬੈਂਕ ਕਰਜ਼ਾ 'ਧੋਖਾਧੜੀ' ਕੇਸ ਵਿਚ ਜਾਂਚ ਏਜੰਸੀਆਂ ਨੂੰ ਲੋੜੀਂਦਾ ਹੈ | ਚੋਕਸੀ ਦੇ ਬੈਲਜੀਅਮ ਵਿਚ ਹੋਣ ਬਾਰੇ ਪਿਛਲੇ ਸਾਲ ਪਤਾ ਲੱਗਾ ਸੀ | ਹੀਰਾ ਕਾਰੋਬਾਰੀ, ਜੋ 2018 ਵਿਚ ਭਾਰਤ ਛੱਡਣ ਮਗਰੋਂ ਐਂਟੀਗਾ ਵਿਚ ਰਹਿ ਰਿਹਾ ਸੀ, ਮੈਡੀਕਲ ਇਲਾਜ ਲਈ ਉਥੇ ਗਿਆ ਸੀ | ਸੀ.ਬੀ.ਆਈ. ਅਤੇ ਈ.ਡੀ. ਨੇ ਚੋਕਸੀ, ਨੀਰਵ ਮੋਦੀ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਕਰਮਚਾਰੀਆਂ, ਬੈਂਕ ਅਧਿਕਾਰੀਆਂ ਅਤੇ ਹੋਰਾਂ ਖਿਲਾਫ਼ 2018 ਵਿਚ ਮੁੰਬਈ ਵਿਚ ਪੰਜਾਬ ਨੈਸ਼ਨਲ ਬੈਂਕ (ਪੀ.ਐਨ.ਬੀ.) ਦੀ ਬ੍ਰੈਡੀ ਹਾਊਸ ਸ਼ਾਖਾ ਵਿਚ ਕਰਜ਼ਾ ਧੋਖਾਧੜੀ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਸੀ | ਐਫ.ਆਈ.ਆਰ. ਵਿਚ ਦੋਸ਼ ਲਗਾਇਆ ਗਿਆ ਸੀ ਕਿ ਚੋਕਸੀ, ਉਸ ਦੀ ਫਰਮ ਗੀਤਾਂਜਲੀ ਜੈਮਜ਼ ਅਤੇ ਹੋਰਾਂ ਨੇ ਕੁਝ ਬੈਂਕ ਅਧਿਕਾਰੀਆਂ ਨਾਲ ਮਿਲ ਕੇ ਪੀ.ਐਨ.ਬੀ. ਨਾਲ ਧੋਖਾਧੜੀ ਕੀਤੀ | ਧੋਖਾਧੜੀ ਨਾਲ ਐਲ.ਓ.ਯੂ. (ਅੰਡਰਟੈਕਿੰਗ ਲੈਟਰ) ਜਾਰੀ ਕਰਵਾ ਕੇ ਅਤੇ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਐਫ.ਐਲ.ਸੀ. (ਵਿਦੇਸ਼ੀ ਕ੍ਰੈਡਿਟ ਪੱਤਰ) ਵਧਾ ਕੇ ਬੈਂਕ ਨੂੰ ਗਲਤ ਨੁਕਸਾਨ ਪਹੁੰਚਾਇਆ |

ਪਿਛਲੀ ਖ਼ਬਰ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਕਰਨਗੇ ਲੇਹ ਹਿੰਸਾ ਦੀ ਜਾਂਚ <br/> ਅਗਲੀ ਖ਼ਬਰ ਕਿੰਡਰ ਗਾਰਟਨ ਸਕੂਲ ਵਿਚ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।