03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

<br/> ਪ੍ਰਾਪਰਟੀ ਕਾਰੋਬਾਰੀ ਦੇ ਘਰ 'ਤੇ ਤੜਕੇ ਚਲਾਈਆਂ ਅੰਨੇ੍ਹਵਾਹ ਗੋਲੀਆਂ <br/>

ਅਜੀਤ ਡੈਸਕ 20-10-2025

ਗੈਂਗਸਟਰ ਦੇ ਨਾਂਅ 'ਤੇ ਪੰਜ ਕਰੋੜ ਰੁਪਏ ਦੀ ਮੰਗੀ ਫਿਰੌਤੀ
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬੇਗੋਆਣਾ ਰੋਡ 'ਤੇ ਅੱਜ ਤੜਕੇ ਦੋ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਵਲੋਂ ਇਕ ਪ੍ਰਾਪਰਟੀ ਕਾਰੋਬਾਰੀ ਦੇ ਘਰ 'ਤੇ ਅੰਨੇ੍ਹਵਾਹ ਗੋਲੀਆਂ ਚਲਾ ਦਿੱਤੀਆਂ | ਜਾਣਕਾਰੀ ਅਨੁਸਾਰ ਘਟਨਾ ਅੱਜ ਤੜਕੇ 3 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਪ੍ਰਾਪਰਟੀ ਦਾ ਕਾਰੋਬਾਰ ਕਰਨ ਵਾਲੇ ਨੰਦ ਲਾਲ ਯਾਦਵ ਦੇ ਘਰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਅੰਨੇ੍ਹਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਇਨ੍ਹਾਂ ਹਮਲਾਵਰਾਂ ਵਲੋਂ 20 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਫੈਲ ਗਈ | ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ, ਪਰ ਉਸ ਵੇਲੇ ਤੱਕ ਇਹ ਹਮਲਾਵਰ ਜਾ ਚੁੱਕੇ ਸਨ | ਇਨ੍ਹਾਂ ਹਮਲਾਵਰਾਂ ਵਲੋਂ ਘਰ ਦੇ ਅੰਦਰ ਇਕ ਪਰਚੀ ਸੁੱਟੀ ਗਈ ਹੈ, ਜਿਸ ਵਿਚ ਪੰਜ ਕਰੋੜ ਰੁਪਏ ਦੀ ਫਿਰੌਤੀ ਦੇਣ ਬਾਰੇ ਕਿਹਾ ਗਿਆ ਹੈ | ਇਨ੍ਹਾਂ ਹਮਲਾਵਰਾਂ ਵਲੋਂ ਆਪਣੇ ਆਪ ਨੂੰ ਕੌਸ਼ਲ ਚੌਧਰੀ ਗੈਂਗਸਟਰ ਗਰੋਹ ਦੇ ਮੈਂਬਰ ਦੱਸ ਕੇ ਇਸ ਪਰਚੀ 'ਤੇ ਨਾਂਅ ਲਿਖਿਆ ਗਿਆ ਹੈ | ਜਾਂਚ ਕਰ ਰਹੇ ਪੁਲਿਸ ਅਧਿਕਾਰੀ ਕਪਿਲ ਕੁਮਾਰ ਨੇ ਦੱਸਿਆ ਕਿ ਹਾਲ ਦੀ ਘੜੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਨੂੰ ਜਲਦ ਹੱਲ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਨੰਦ ਲਾਲ ਯਾਦਵ ਸਾਬਕਾ ਫ਼ੌਜੀ ਅਧਿਕਾਰੀ ਹਨ ਅਤੇ ਹੁਣ ਉਹ ਆਪਣਾ ਪ੍ਰਾਪਰਟੀ ਦਾ ਕਾਰੋਬਾਰ ਕਰਦੇ ਹਨ | ਉਨ੍ਹਾਂ ਦਾ ਭਰਾ ਬੀ.ਐਲ. ਯਾਦਵ ਆਮ ਆਦਮੀ ਪਾਰਟੀ ਦਾ ਆਗੂ ਹੈ, ਜੋ ਕਿ ਇਕ ਹੋਰ ਕਾਲੋਨੀ ਵਿਚ ਰਹਿੰਦਾ ਹੈ |

ਪਿਛਲੀ ਖ਼ਬਰ ਦੀਵਾਲੀ ਦੇ ਤਿਉਹਾਰਾਂ ਦੇ ਦਿਨਾਂ 'ਚ ਖ਼ੁਰਾਕ ਸੁਰੱਖਿਆ ਕਸੌਟੀ 'ਤੇ ਖਰੀਆਂ ਨਾ ਉੱਤਰਨ ਵਾਲੀਆਂ ਕਰੋੜਾਂ ਦੀਆਂ ਮਿਠਾਈਆਂ... ਅਗਲੀ ਖ਼ਬਰ ਰਮਦਾਸ ਵਿਖੇ ਗੋਲੀਬਾਰੀ ਮਾਮਲੇ 'ਚ ਲੋੜੀਂਦੇ ਗੈਂਗਸਟਰ ਮੁਕਾਬਲੇ 'ਚ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।