03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਡੀ.ਐੱਸ.ਟੀ./ਸੀ.ਟੀ.ਐੱਸ. ਕੰਟੈਰਕਟ ਇੰਸਟਰਕਟਰ ਯੂਨੀਅਨ ਪੰਜਾਬ ਵਲੋਂ ਤਰਨ ਤਾਰਨ 'ਚ ਰੋਸ ਪ੍ਰਦਰਸ਼ਨ 26 ਨੂੰ <br/>

ਅਜੀਤ ਡੈਸਕ 20-10-2025

ਲੋਹੀਆਂ ਖਾਸ (ਜਲੰਧਰ), 19 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖ਼ਾਲਸਾ)-ਡੀ.ਐੱਸ.ਟੀ./ਸੀ.ਟੀ.ਐੱਸ. ਕੰਟੈਰਕਟ ਇੰਸਟਰਕਟਰ ਯੂਨੀਅਨ ਪੰਜਾਬ ਵਲੋਂ ਜ਼ਿਮਨੀ ਚੋਣ ਵਾਲੇ ਵਿਧਾਨ ਸਭਾ ਹਲਕੇ ਤਰਨ ਤਾਰਨ ਵਿਚ 26 ਅਕਤੂਬਰ ਨੂੰ ਵਿਸ਼ਾਲ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ¢ | ਯੂਨੀਅਨ ਦੇ ਆਗੂਆਂ ਸੰਦੀਪ ਸਿੰਘ ਪ੍ਰਧਾਨ, ਸਿਮਰਨਜੀਤ ਸਿੰਘ ਉਪ ਪ੍ਰਧਾਨ, ਸਵਰਨ ਸਿੰਘ, ਪਰਦੀਪ ਸਿੰਘ, ਹਰਪ੍ਰੀਤ ਸਿੰਘ, ਮਨਜਿੰਦਰ ਸਿੰਘ ਤੇ ਹੋਰਾਂ ਨੇ ਕਿਹਾ ਕਿ ਅਸੀ ਪੰਜਾਬ ਸਰਕਾਰ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ 'ਚ ਬਤÏਰ ਕੰਟਰੈਕਟ/ਗੈਸਟ ਫੈਕਲਟੀ ਇੰਸਟਰਕਟਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਾਂ ਅਤੇ ਅਸੀਂ ਡਾਇਰੈਕਟਰ ਜਨਰਲ ਆਫ ਟ੍ਰੇਨਿੰਗ ਵਲੋਂ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਦੇ ਹਾਂ ਅਤੇ ਸਾਡੀ ਭਰਤੀ ਵੱਖ-ਵੱਖ ਅਖ਼ਬਾਰਾਂ 'ਚ ਇਸ਼ਤਿਹਾਰ ਦਿੰਦੇ ਹੋਏ ਰੁਜ਼ਗਾਰ ਦਫ਼ਤਰਾਂ ਵਲੋਂ ਇਨਟਰਰਵਿਊ ਹੋਣ 'ਤੇ ਮੈਰਿਟ ਤਿਆਰ ਕਰਦੇ ਹੋਏ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ 30 ਅਕਤੂਬਰ ਤੋਂ ਬਾਅਦ ਮੁੱਖ ਦਫ਼ਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵਿਖੇ ਯੂਨੀਅਨ ਵਲੋਂ ਪੱਕੇ ਤÏਰ 'ਤੇ ਧਰਨਾ ਪ੍ਰਦਰਸ਼ਨ ਆਰੰਭ ਕੀਤਾ ਜਾਵੇਗਾ |

ਪਿਛਲੀ ਖ਼ਬਰ ਡਾ. ਸਾਹਨੀ ਨੇ ਰਾਵੀ ਦਰਿਆ ਦੇ ਬੰਨ੍ਹ 'ਤੇ ਰੇਤਾ ਹਟਾਉਣ ਦੇ ਕਾਰਜਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਪਿੰਗਲਾ ਆਸ਼ਰਮ ਸਨੌਰ ਦੇ 31ਵੇਂ ਸਾਲਾਨਾ ਯਾਦਗਾਰੀ ਦਿਵਸ ਮੌਕੇ ਸਮੂਹਿਕ ਵਿਆਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।