03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਡੋਪ ਟੈੱਸਟ ਦੀਆਂ ਨਕਲੀ ਰਿਪੋਰਟਾਂ ਬਣਾਉਣ ਦੇ ਮਾਮਲੇ 'ਚ ਦੋ ਕਾਬੂ <br/>

ਅਜੀਤ ਡੈਸਕ 20-10-2025
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਅਸਲਾ ਲਾਇਸੰਸ ਲਈ ਲੋੜੀਂਦੀ ਡੋਪ ਟੈੱਸਟ ਰਿਪੋਰਟ ਬਣਾਉਣ ਦੇ ਮਾਮਲੇ 'ਚ ਵੱਡੇ ਪੱਧਰ 'ਤੇ ਫਰਜ਼ੀਵਾੜਾ ਚਲਾ ਰਹੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਇਹ ਨੌਜਵਾਨ ਅਸਲਾ ਲਾਇਸੰਸ ਧਾਰਕਾਂ ਦੀਆਂ ਨਕਲੀ ਡੋਪ ਟੈੱਸਟ ਰਿਪੋਰਟਾਂ ਬਣਾ ਕੇ ਉਨ੍ਹਾਂ ਪਾਸੋਂ ਮੋਟੀਆਂ ਰਕਮਾਂ ਵਸੂਲਦੇ ਸਨ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ 'ਚ ਰਾਮ ਕੁਮਾਰ ਵਾਸੀ ਨੇੜੇ ਸਿਵਲ ਹਸਪਤਾਲ ਅਤੇ ਅਵਤਾਰ ਸਿੰਘ ਸ਼ਾਮਿਲ ਹਨ | ਇਹ ਦੋਵੇਂ ਸਿਵਲ ਹਸਪਤਾਲ ਦੀ ਪ੍ਰਯੋਗਸ਼ਾਲਾ ਵਿਚ ਬਤੌਰ ਸਹਾਇਕ ਕੰਮ ਕਰਦੇ ਹਨ ਅਤੇ ਲੋਕਾਂ ਪਾਸੋਂ ਮੋਟੀਆਂ ਰਕਮਾਂ ਲੈ ਕੇ ਉਨ੍ਹਾਂ ਦੀਆਂ ਨਕਲੀ ਡੋਪ ਟੈੱਸਟ ਰਿਪੋਰਟਾਂ ਦਿੰਦੇ ਸਨ | ਬੀਤੇ ਦਿਨ ਜਦੋਂ ਅਸਲਾ ਲਾਇਸੰਸ ਸ਼ਾਖਾ ਦੇ ਏ.ਸੀ.ਪੀ. ਪਾਸ ਦੋ ਨੌਜਵਾਨ ਅਸਲਾ ਬਣਾਉਣ ਲਈ ਆਏ ਤਾਂ ਉਨ੍ਹਾਂ ਨਾਲ ਲੱਗੀ ਡੋਪ ਟੈੱਸਟ ਰਿਪੋਰਟ ਦੇ ਨਕਲੀ ਹੋਣ ਬਾਰੇ ਅਧਿਕਾਰੀ ਨੂੰ ਸ਼ੱਕ ਹੋਇਆ | ਪਹਿਲਾਂ ਤਾਂ ਅਧਿਕਾਰੀਆਂ ਵਲੋਂ ਇਹਨਾਂ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਅਤੇ ਇਸ ਮਾਮਲੇ ਦੀ ਪੂਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ | ਜਾਂਚ ਦੌਰਾਨ ਕਈ ਹੈਰਾਨੀਜਨਕ ਤੱਥ ਸਾਹਮਣੇ ਆਏ ਅਤੇ ਜਿਸ ਆਧਾਰ 'ਤੇ ਪੁਲਿਸ ਵਲੋਂ ਹੁਣ ਇਹ ਦੋਵਾਂ ਨੌਜਵਾਨਾਂ ਦੀਆਂ ਗਿ੍ਫ਼ਤਾਰੀਆਂ ਕੀਤੀਆਂ ਗਈਆਂ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਨਕਲੀ ਮੋਹਰਾਂ, ਕੁੱਝ ਫਾਈਲਾਂ ਅਤੇ ਕਾਰ ਬਰਾਮਦ ਕੀਤੀ ਹੈ | ਇਹ ਕਥਿਤ ਦੋਸ਼ੀ ਬੀਤੀ ਰਾਤ ਭੱਟੀਆਂ ਵੱਲ ਆਪਣੀ ਕਾਰ 'ਤੇ ਜਾ ਰਹੇ ਸਨ ਕਿ ਪੁਲਿਸ ਨੇ ਇਹਨਾਂ ਨੂੰ ਕਾਬੂ ਕਰ ਲਿਆ | ਇਹਨਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਪੰਜਾਬ ਦੇ ਕਿਸਾਨਾਂ ਲਈ ਕੇਂਦਰ ਵਲੋਂ ਰਾਹਤ ਦੇ ਸੰਕੇਤ <br/> ਅਗਲੀ ਖ਼ਬਰ ਟਰੰਪ ਨੇ ਕੋਲੰਬੀਆ ਦੇ ਰਾਸ਼ਟਰਪਤੀ ਨੂੰ ਕਿਹਾ 'ਡਰੱਗ ਡੀਲਰ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।