ਮੋਦੀ ਨੇ ਜਾਪਾਨ ਦੀ ਨਵੀਂ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਨੂੰ ਦਿੱਤੀ ਵਧਾਈ
ਅਜੀਤ ਡੈਸਕ
22-10-2025
ਭਾਜਪਾ ਦੇ ਦਬਾਅ 'ਚ ਪਾਰਟੀ ਦੇ ਤਿੰਨ ਉਮੀਦਵਾਰਾਂ ਨੇ ਨਾਂਅ ਵਾਪਸ ਲਏ-ਪ੍ਰਸ਼ਾਂਤ ਕਿਸ਼ੋਰ
ਪਟਨਾ, 21 ਅਕਤੂਬਰ (ਪੀ. ਟੀ. ਆਈ.)-ਚੋਣ ਰਣਨੀਤੀਕਾਰ ਤੋਂ ਸਿਆਸਤਦਾਨ ਬਣੇ ਪ੍ਰਸ਼ਾਂਤ ਕਿਸ਼ੋਰ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਉਨ੍ਹਾਂ ਦੀ ਜਨ ਸੁਰਾਜ ਪਾਰਟੀ ਦੇ ਤਿੰਨ ਉਮੀਦਵਾਰਾਂ ਨੂੰ ਭਾਜਪਾ ਦੇ ਦਬਾਅ 'ਚ ਬਿਹਾਰ ਚੋਣਾਂ ਤੋਂ ਨਾਂਅ ਵਾਪਿਸ ਲੈਣ ਦੇ ਲਈ ਮਜ਼ਬੂਰ ਕਰ ਦਿੱਤਾ ਗਿਆ | ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸ਼ੋਰ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਐੱਨ ਡੀ ਏ ਚੋਣਾਂ ਹਾਰਨ ਤੋਂ ਇੰਨ੍ਹਾ ਡਰ ਗਿਆ ਹੈ ਕਿ ਉਹ ਵਿਰੋਧੀ ਉਮੀਦਵਾਰਾਂ ਨੂੰ ਚੋਣ ਤੋਂ ਨਾਂਅ ਵਾਪਿਸ ਲੈਣ ਦੀ ਧਮਕੀ ਦੇ ਰਿਹਾ ਹੈ | ਉਨ੍ਹਾਂ ਨੇ ਦੋਸ਼ ਲਗਾਇਆ,'ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ | ਦੇਸ਼ 'ਚ ਅਜਿਹੀ ਕੋਈ ਮਿਸਾਲ ਨਹੀਂ ਹੈ |' ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ | ਉਨ੍ਹਾਂ ਨੇ ਕਿਹਾ ਜਿੰਨ੍ਹਾਂ ਉਮੀਦਵਾਰਾਂ ਨੂੰ ਨਾਂਅ ਵਾਪਿਸ ਲੈਣ ਦੇ ਲਈ ਮਜ਼ਬੂਰ ਕੀਤਾ ਗਿਆ, ਉਹ ਦਾਨਾਪੁਰ, ਬ੍ਰਹਮਪੁਰ ਅਤੇ ਗੋਪਾਲਗੰਜ ਸੀਟਾਂ ਤੋਂ ਚੋਣ ਲੜ ਰਹੇ ਸਨ |