30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸਿਰਸਾ ਵਲੋਂ ਪ੍ਰਦੂਸ਼ਣ ਨੂੰ ਲੈ ਕੇ 'ਆਪ' ਤੇ ਹਮਲਾ ਕਿਹਾ, ਪੰਜਾਬ 'ਚ ਕਿਸਾਨਾਂ ਕੋਲੋਂ ਜ਼ਬਰਨ ਸੜਾਈ ਜਾ ਰਹੀ ਹੈ ਪਰਾਲੀ <br/>

ਅਜੀਤ ਡੈਸਕ 22-10-2025

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਦੀਵਾਲੀ ਤੋਂ ਬਾਅਦ ਦਿੱਲੀ 'ਚ ਵਧੇ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 'ਆਪ' 'ਤੇ ਜਵਾਬੀ ਹਮਲਾ ਕੀਤਾ ਹੈ | ਸਿਰਸਾ ਨੇ ਕਿਹਾ ਕਿ ਦੀਵਾਲੀ ਦੀ ਰਾਤ ਨੂੰ ਪਰਾਲੀ ਸਾੜਨ ਦੀਆਂ ਸਭ ਤੋਂ ਵੱਧ ਘਟਨਾਵਾਂ ਆਮ ਆਦਮੀ ਪਾਰਟੀ ਦੇ ਸ਼ਾਸਨ ਵਾਲੇ ਪੰਜਾਬ 'ਚ ਦਰਜ ਕੀਤੀਆਂ ਗਈਆਂ | ਪ੍ਰੈਸ ਕਾਨਫ਼ਰੰਸ ਦੌਰਾਨ ਸ. ਸਿਰਸਾ ਨੇ ਪੰਜਾਬ 'ਚ ਪਰਾਲੀ ਸਾੜਨ ਦੇ ਕੁਝ ਵੀਡੀਓ ਮੀਡੀਆ ਨੂੰ ਵਿਖਾਉਂਦੇ ਹੋਏ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਕਿਸਾਨਾਂ ਕੋਲੋਂ ਜ਼ਬਰਨ ਪਰਾਲੀ ਸੜਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਾਰੀਆਂ ਵੀਡੀਓਜ਼ 'ਚ ਇਕ ਗੱਲ ਸਾਂਝੀ ਹੈ ਕਿ ਪਰਾਲੀ ਸਾੜਨ ਵਾਲਿਆਂ ਦੇ ਮੂੰਹ 'ਤੇ ਕੱਪੜਾ ਬੰਨਿਆ ਹੋਇਆ ਹੈ, ਜਿਸ ਤੋਂ ਸਾਫ਼ ਹੈ ਕਿ ਇਹ ਇਕ ਸਾਜਿਸ਼ ਤਹਿਤ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਾਲੇ ਦੀਵਾਲੀ ਮਨਾਉਣ ਨੂੰ ਲੈ ਕੇ ਭਾਜਪਾ ਨੂੰ ਕੋਸ ਰਹੇ ਹਨ ਜਦਕਿ ਇਹ ਭਾਜਪਾ ਦਾ ਨਹੀਂ ਬਲਕਿ ਸਨਾਤਨ ਦਾ ਤਿਉਹਾਰ ਹੈ | ਉਨ੍ਹਾਂ ਕਿਹਾ ਕਿ ਉਹ ਕੇਜਰੀਵਾਲ ਨੂੰ ਚਿਤਾਵਨੀ ਦੇਣਾ ਚਾਹੁੰਦੇ ਹਨ ਕਿ ਹਿੰਦੂ ਧਰਮ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਪ੍ਰਦੂਸ਼ਣ ਘੱਟ ਕਰਨ ਨੂੰ ਲੈ ਕੇ ਸਰਕਾਰ ਸਾਰੇ ਸਕਾਰਾਤਮਕ ਕਦਮ ਚੁੱਕ ਰਹੀ ਹੈ ਤੇ ਇਨ੍ਹਾਂ ਨੂੰ ਠੀਕ ਕਰਨ 'ਚ ਥੋੜ੍ਹਾ ਸਮਾਂ ਲੱਗੇਗਾ |

ਪਿਛਲੀ ਖ਼ਬਰ ਭਾਰਤ ਨੇ ਮਰਿਆਦਾ ਨਿਭਾਈ, ਆਪ੍ਰੇਸ਼ਨ ਸੰਧੂਰ ਨਾਲ ਅਨਿਆਂ ਦਾ ਬਦਲਾ ਲਿਆ-ਮੋਦੀ <br/> ਅਗਲੀ ਖ਼ਬਰ ਭਾਜਪਾ ਦੇ ਦਬਾਅ 'ਚ ਪਾਰਟੀ ਦੇ ਤਿੰਨ ਉਮੀਦਵਾਰਾਂ ਨੇ ਨਾਂਅ ਵਾਪਸ ਲਏ-ਪ੍ਰਸ਼ਾਂਤ ਕਿਸ਼ੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।