16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲਿਆ ਐਮ. ਐਸ. ਪੀ. ਦਾ ਲਾਭ

ਅਜੀਤ ਡੈਸਕ 23-10-2025
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਅਪਣਾਈ ਸਰਗਰਮ ਪਹੁੰਚ ਸਦਕਾ 21 ਅਕਤੂਬਰ ਤੱਕ 4,32,458 ਲੱਖ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ) ਦਾ ਲਾਭ ਮਿਲਿਆ ਹੈ | ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖਰੀਦ, ਲਿਫਟਿੰਗ ਅਤੇ ਭੁਗਤਾਨ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ | ਹੁਣ ਤੱਕ 57,546 ਕਿਸਾਨਾਂ ਨੂੰ ਐਮ.ਐਸ.ਪੀ. ਦਾ ਲਾਭ ਮਿਲਣ ਨਾਲ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ, ਜਦਕਿ ਹੜ੍ਹਾਂ ਨਾਲ ਪ੍ਰਭਾਵਿਤ ਹੋਇਆ ਜ਼ਿਲ੍ਹਾ ਤਰਨ ਤਾਰਨ 38,578 ਕਿਸਾਨਾਂ ਨੂੰ ਲਾਭ ਮਿਲਣ ਨਾਲ ਦੂਜੇ ਸਥਾਨ 'ਤੇ ਹੈ, ਜਦੋਂਕਿ ਫਿਰੋਜ਼ਪੁਰ 35,501 ਕਿਸਾਨਾਂ ਨਾਲ ਤੀਜੇ ਸਥਾਨ 'ਤੇ ਹੈ | ਜ਼ਿਕਰਯੋਗ ਹੈ ਕਿ 21 ਅਕਤੂਬਰ ਸ਼ਾਮ ਤੱਕ ਰਾਜ ਭਰ ਦੀਆਂ ਮੰਡੀਆਂ 'ਚ ਕੁੱਲ 5840618.72 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ | ਇਸ 'ਚੋਂ 5604976.76 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ | ਇਸ ਤਰ੍ਹਾਂ ਇਹ ਅੰਕੜਾ 95 ਫ਼ੀਸਦ ਬਣਦਾ ਹੈ | ਦੱਸਣਯੋਗ ਹੈ ਕਿ ਹੁਣ ਤੱਕ 3985173.28 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ, ਜੋ ਹੁਣ ਤੱਕ ਖਰੀਦੀ ਗਈ ਕੁੱਲ ਫਸਲ ਦਾ 71 ਫ਼ੀਸਦੀ ਹੈ |

ਪਿਛਲੀ ਖ਼ਬਰ ਹਰਭਜਨ, ਪੋਲਾਰਡ, ਡੂ ਪਲੇਸਿਸ ਤੇ ਚਾਵਲਾ ਅਬੂ ਧਾਬੀ ਟੀ10 'ਚ ਖੇਡਣਗੇ <br/> ਅਗਲੀ ਖ਼ਬਰ ਆਤਿਸ਼ਬਾਜ਼ੀ ਲਈ ਗੰਧਕ ਤੇ ਪੋਟਾਸ਼ ਕੁੱਟਦਿਆਂ ਹੋਏ ਧਮਾਕੇ 'ਚ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।