ਚਵਿੰਡਾ ਦੇਵੀ, 22 ਅਕਤੂਬਰ (ਸਤਪਾਲ ਸਿੰਘ ਢੱਡੇ)-ਪੰਜਾਬ 'ਚ ਆਮ ਆਦਮੀ ਪਾਰਟੀ ਵਲੋਂ ਜਿਥੇ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇ ਕੇ ਨਿਵਾਜਿਆ ਜਾ ਰਿਹਾ, ਉਥੇ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿਚ ਮਜੀਠਾ ਹਲਕੇ ਨੂੰ ਵਿਕਾਸ ਦੇ ਸਹੀ ਰਸਤੇ 'ਤੇ ਅੱਗੇ ਤੋਰਦਿਆ ਹਲਕੇ ਦੇ ਵਿਕਾਸ ਕਾਰਜਾਂ ਲਈ 122 ਕਰੋੜ ਦੇ ਪ੍ਰੋਜੈਕਟਾਂ ਨੂੰ ਦਿੱਤੀ ਹਰੀ ਝੰਡੀ ਦੇ ਦਿੱਤੀ ਹੈ, ਜਿਸ ਨਾਲ ਹਲਕਾ ਮਜੀਠਾ ਵਿਕਾਸ ਪੱਖੋਂ ਸੂਬੇ ਭਰ ਵਿਚੋਂ ਪਹਿਲੇ ਸਥਾਨ 'ਤੇ ਹੋਵੇਗਾ ਅਤੇ ਆਉਣ ਵਾਲੇ ਦਿਨਾਂ 'ਚ ਹਲਕੇ 'ਚ ਵਿਕਾਸ ਕਾਰਜਾਂ ਦੀ ਹਨੇਰੀ ਆ ਜਾਵੇਗੀ¢ ਇਨ੍ਹਾਂ ਸਬਦਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਖਾਸ ਮੁਲਾਕਾਤ ਦੌਰਾਨ ਕੀਤਾ¢ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ, ਕਿਉਂਕਿ ਸੂਬੇ ਦੀ ਤਰੱਕੀ ਵਾਸਤੇ ਸਰਕਾਰ ਨੇ ਸਿੱਖਿਆ, ਸਿਹਤ, ਖੇਤੀ ਅਤੇ ਰੁਜ਼ਗਾਰ ਦੇ ਖੇਤਰਾਂ 'ਚ ਬਹੁਤ ਵੱਡੇ ਤੇ ਠੋਸ ਕਦਮ ਚੁੱਕੇ ਹਨ, ਜਿਨ੍ਹਾਂ ਦੇ ਨਤੀਜੇ ਪੰਜਾਬ ਵਾਸੀਆਂ ਦੇ ਸਾਹਮਣੇ ਆ ਰਹੇ ਹਨ¢