16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਕਾਂਗਰਸ ਤੇ ਆਮ ਆਦਮੀ ਪਾਰਟੀ ਆਪਸ 'ਚ ਘਿਓ ਖਿੱਚੜੀ-ਪ੍ਰਦੀਪ ਸਿੰਘ ਭੁੱਲਰ

ਅਜੀਤ ਡੈਸਕ 23-10-2025
ਚਵਿੰਡਾ ਦੇਵੀ/ਕੱਥੂਨੰਗਲ 22 ਅਕਤੂਬਰ (ਸਤਪਾਲ ਸਿੰਘ ਢੱਡੇ, ਦਲਵਿੰਦਰ ਸਿੰਘ ਰੰਧਾਵਾ)-ਕਾਂਗਰਸ ਦੇ ਪ੍ਰਮੁੱਖ ਆਗੂ ਰਾਹੁਲ ਗਾਂਧੀ ਵਲੋਂ ਆਪਣੀ ਪੰਜਾਬ ਫੇਰੀ ਦÏਰਾਨ ਸੂਬਾ ਸਰਕਾਰ ਦੇ ਖ਼ਿਲਾਫ਼ ਇਕ ਵੀ ਸ਼ਬਦ ਮੂੰਹੋ ਨਾ ਕੱਢਣਾ ਸਪਸ਼ੱਟ ਸਬੂਤ ਹੈ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਆਪਸ 'ਚ ਘਿਓ ਖਿਚੜੀ ਹਨ ¢ ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਹਲਕਾ ਮਜੀਠਾ ਦੇ ਭਾਜਪਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਵਲੋਂ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਕਾਰਜਸ਼ੈਲੀ 'ਚ ਬਹੁਤਾ ਫਰਕ ਨਹੀਂ ਅਤੇ ਦੋਵਾਂ ਨੇ ਹੀ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ¢ ਜਿਵੇਂ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਝੂਠ ਬੋਲ ਕੇ ਸਰਕਾਰ ਬਣਾਈ, ਉਵੇਂ ਕਾਂਗਰਸ ਨੇ ਵੀ ਦੋ ਵਾਰ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਕੇ ਸੱਤਾ ਸੱੁਖ ਭੋਗਿਆ ਪਰ ਲੋਕਾਂ ਦੇ ਭਲੇ ਲਈ ਕੁਝ ਨਹੀਂ ਕੀਤਾ ¢ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਹੜ੍ਹ ਪੀੜਤਾਂ ਦੀ ਕੇਂਦਰ ਦੀ ਮੋਦੀ ਸਰਕਾਰ ਨੇ ਬਾਂਹ ਫੜੀ ਹੈ, ਜਦਕਿ ਪੰਜਾਬ ਸਰਕਾਰ ਕੋਲ ਗੱਲਾਂ ਦੇ ਸਿਵਾਏ ਲੋਕਾਂ ਨੂੰ ਦੇਣ ਲਈ ਕੁਝ ਨਹੀਂ ਹੈ¢ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਹੜ੍ਹਾਂ ਨਾਲ ਨਿਪਟਣ ਲਈ 240.80 ਕਰੋੜ ਦੀ ਦੂਜੀ ਐਡਵਾਂਸ ਕਿਸ਼ਤ ਵੀ 17 ਸਤੰਬਰ ਨੂੰ ਜਾਰੀ ਕੀਤੀ ਹੈ¢

ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚਲਦਿਆਂ ਤਾਏ ਦੇ ਲੜਕੇ ਦੀ ਚਾਕੂ ਮਾਰ ਕੇ ਹੱਤਿਆ <br/> ਅਗਲੀ ਖ਼ਬਰ ਪੰਜਾਬ ਦੇ ਕੈਬਨਿਟ ਮੰਤਰੀਆਂ ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਲਈ ਅਸਾਮ ਦੇ ਮੁੱਖ ਮੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।