16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪੁਰਾਣੀ ਰੰਜਿਸ਼ ਦੇ ਚਲਦਿਆਂ ਤਾਏ ਦੇ ਲੜਕੇ ਦੀ ਚਾਕੂ ਮਾਰ ਕੇ ਹੱਤਿਆ <br/>

ਅਜੀਤ ਡੈਸਕ 23-10-2025
ਜਲੰਧਰ, 22 ਅਕਤੂਬਰ (ਐੱਮ. ਐੱਸ. ਲੋਹੀਆ)-ਪੁਰਾਣੀ ਰੰਜਿਸ਼ ਦੇ ਚਲਦਿਆਂ ਦੀਵਾਲੀ ਦੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੈੱਸ ਵਿਅਕਤੀਆਂ ਨੇ ਹਮਲਾ ਕਰਕੇ ਇਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਹੈ | ਮਿ੍ਤਕ ਦੀ ਪਛਾਣ ਕੁਸ਼ ਉਰਫ਼ ਅਨੂੰ (38) ਪੁੱਤਰ ਪਰਵੀਨ ਕੁਮਾਰ ਵਾਸੀ ਮੁਹੱਲਾ ਲੇਬਰ ਕਾਲੋਨੀ, ਅਰਬਨ ਅਸਟੇਟ, ਫੇਜ਼-1, ਜਲੰਧਰ ਵਜੋਂ ਹੋਈ ਹੈ | ਮਿ੍ਤਕ ਦੇ ਭਰਾ ਨਿਖਿਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਹੈ ਕਿ ਬੀਤੀ ਰਾਤ ਉਹ ਆਪਣੇ ਪਰਿਵਾਰ ਸਮੇਤ ਘਰ 'ਚ ਮੌਜੂਦ ਸੀ | ਰਾਤ ਕਰੀਬ 9 ਵਜੇ ਉਨ੍ਹਾਂ ਦੇ ਘਰ ਦੇ ਬਾਹਰ ਰੌਲਾ ਪੈਣ ਲੱਗਾ, ਜਦੋਂ ਉਹ ਅਤੇ ਉਸ ਦਾ ਭਰਾ ਕੁਸ਼ ਘਰ ਤੋਂ ਬਾਹਰ ਗਏ ਤਾਂ ਉਨ੍ਹਾਂ ਦੇ ਚਾਚੇ ਦਾ ਲੜਕਾ ਵੀਰੂ ਪੁੱਤਰ ਦੀਪਕ ਕੁਮਾਰ, ਉਸ ਦਾ ਦੋਸਤ ਕਮਲ ਉਰਫ਼ ਮਿੱਠਾ ਅਤੇ ਤੇਜ਼ਧਾਰ ਹੱਥਿਆਰਾਂ ਨਾਲ ਲੈੱਸ ਕੁਝ ਹੋਰ ਵਿਅਕਤੀ ਦੇ ਨਾਲ ਘਰ ਦੇ ਬਾਹਰ ਖੜ੍ਹੇ ਸਨ, ਜਿਨ੍ਹਾਂ ਨੇ ਅਚਾਨਕ ਹੀ ਉਨ੍ਹਾਂ 'ਤੇ ਇੱਟਾਂ ਨਾਲ ਹਮਲਾ ਕਰ ਦਿੱਤਾ | ਉਨ੍ਹਾਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਹਮਲਾਵਰਾਂ ਨੇ ਉਨ੍ਹਾਂ ਦੋਵਾਂ ਭਰਾਵਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ | ਉਨ੍ਹਾਂ ਵਲੋਂ ਕੁਸ਼ ਦੇ ਪੇਟ 'ਚ ਚਾਕੂਆਂ ਨਾਲ ਵਾਰ ਕੀਤੇ ਗਏ, ਨਿਖਿਲ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਦੇ ਸਿਰ 'ਤੇ ਗੰਭੀਰ ਸੱਟਾਂ ਮਾਰੀਆਂ | ਉਨ੍ਹਾਂ ਤੁਰੰਤ ਕੁਸ਼ ਨੂੰ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ |

ਪਿਛਲੀ ਖ਼ਬਰ ਭਾਰਤ-ਪਾਕਿ ਵਿਚਾਲੇ ਚੱਲਣ ਵਾਲੀਆਂ ਬੱਸਾਂ ਦੀ ਆਵਾਜਾਈ ਸਰਹੱਦੀ ਤਲਖ਼ੀਆਂ ਕਾਰਨ ਬਣੀ 'ਇਤਿਹਾਸ' <br/> ਅਗਲੀ ਖ਼ਬਰ ਕਾਂਗਰਸ ਤੇ ਆਮ ਆਦਮੀ ਪਾਰਟੀ ਆਪਸ 'ਚ ਘਿਓ ਖਿੱਚੜੀ-ਪ੍ਰਦੀਪ ਸਿੰਘ ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।