16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪੰਜਾਬ 'ਚ ਈ.ਡੀ. ਵਲੋਂ ਮਾਈਨਿੰਗ ਨੂੰ ਲੈ ਕੇ ਵੱਡਾ ਐਕਸ਼ਨ ਰੂਪਨਗਰ, ਨਵਾਂਸ਼ਹਿਰ, ਮੁਹਾਲੀ ਤੇ ਚੰਡੀਗੜ੍ਹ 'ਚ ਕਰੋੜਾਂ ਦੀ ਜਾਇਦਾਦ ਅਟੈਚ <br/>

ਅਜੀਤ ਡੈਸਕ 23-10-2025
ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਗ਼ੈਰ-ਕਾਨੰੂਨੀ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ | ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਈ.ਡੀ. ਨੇ ਰੂਪਨਗਰ, ਨਵਾਂਸ਼ਹਿਰ, ਮੁਹਾਲੀ ਅਤੇ ਚੰਡੀਗੜ੍ਹ ਵਿਚ ਗ਼ੈਰ-ਕਾਨੰੂਨੀ ਮਾਈਨਿੰਗ ਨਾਲ ਸੰਬੰਧਿਤ ਕਥਿਤ ਮੁਲਜ਼ਮਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ | ਈ.ਡੀ. ਦੀ ਇਹ ਕਾਰਵਾਈ ਬਲਜਿੰਦਰ ਸਿੰਘ ਉਰਫ਼ ਅਮਨ, ਨਿਵਾਸੀ ਨਿਊ ਚੰਡੀਗੜ੍ਹ ਦੇ ਖ਼ਿਲਾਫ਼ ਕੀਤੀ ਗਈ ਹੈ | ਇਹ ਮਾਮਲਾ ਮਾਈਨ ਐਂਡ ਮਿਨਰਲ ਐਕਟ ਤਹਿਤ ਦਰਜ ਐਫ.ਆਈ.ਆਰ. ਨੰਬਰ 159 ਮਿਤੀ 17 ਅਕਤੂਬਰ 2023 ਨਾਲ ਜੁੜਿਆ ਹੋਇਆ ਹੈ | ਸਾਬਕਾ ਵਿਧਾਇਕ ਸੰਦੋਆ ਨੇ ਦੱਸਿਆ ਕਿ ਉਨ੍ਹਾਂ ਵਲੋਂ 2023 ਵਿਚ ਦਰਜ ਕਰਾਈ ਐਫ.ਆਈ.ਆਰ. ਵਿਚ ਖ਼ੁਲਾਸਾ ਕੀਤਾ ਗਿਆ ਸੀ ਕਿ ਬਲਜਿੰਦਰ ਸਿੰਘ ਉਰਫ਼ ਅਮਨ ਤੇ ਉਸ ਦੇ ਸਾਥੀਆਂ ਨੇ ਲਗਭਗ 25 ਏਕੜ ਜ਼ਮੀਨ 'ਤੇ ਗ਼ੈਰ-ਕਾਨੰੂਨੀ ਮਾਈਨਿੰਗ ਕਰਕੇ ਫ਼ਰਜ਼ੀ ਪਰਚੀਆਂ ਰਾਹੀਂ ਮਾਲ ਕਰੈਸ਼ਰਾਂ ਨੂੰ ਸਪਲਾਈ ਕੀਤਾ ਹੈ | ਉਨ੍ਹਾਂ ਕਿਹਾ ਕਿ ਮੇਰੀ ਸ਼ਿਕਾਇਤ ਤੋਂ ਬਾਅਦ ਹੀ ਇਹ ਮਾਮਲਾ ਸਾਹਮਣੇ ਆਇਆ ਅਤੇ ਈ.ਡੀ. ਨੇ ਜਾਂਚ ਸ਼ੁਰੂ ਕੀਤੀ, ਜਿਸ ਵਿਚ ਇਹ ਸਾਬਤ ਹੋਇਆ ਕਿ ਮੁਲਜ਼ਮਾਂ ਨੇ ਗ਼ੈਰ-ਕਾਨੰੂਨੀ ਮਾਈਨਿੰਗ ਰਾਹੀਂ ਵੱਡੀ ਸੰਪਤੀ ਇਕੱਤਰ ਕੀਤੀ ਹੈ | ਇਸ ਦੇ ਮੱਦੇਨਜ਼ਰ ਈ.ਡੀ. ਨੇ ਉਨ੍ਹਾਂ ਦੀ ਸੰਪਤੀ ਅਟੈਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਤੇ ਨੋਟਿਸ ਤਹਿਸੀਲਦਾਰ ਨੂਰਪੁਰ ਬੇਦੀ, ਨੰਗਲ ਅਤੇ ਨਵਾਂਸ਼ਹਿਰ ਨੂੰ ਭੇਜੇ ਗਏ ਹਨ |
ਜਾਇਦਾਦਾਂ ਜ਼ਬਤ ਕਰਨ ਦਾ ਅਮਲ ਸ਼ੁਰੂ-ਐਸ.ਡੀ.ਐਮ. ਨੰਗਲ
ਐਸ.ਡੀ.ਐਮ. ਨੰਗਲ ਸੰਦੀਪ ਪਾਠਕ ਨੇ ਦੱਸਿਆ ਕਿ ਬਲਜਿੰਦਰ ਸਿੰਘ ਉਰਫ਼ ਅਮਨਾ ਨਿਵਾਸੀ ਨਿਊ ਚੰਡੀਗੜ੍ਹ ਸਮੇਤ ਨਸੀਬ ਚੰਦ ਪੁੱਤਰ ਰਾਮ ਲਾਲ ਅਤੇ ਪੰਕਜ ਕੁਮਾਰ ਪੁੱਤਰ ਨਸੀਬ ਚੰਦ ਪਿੰਡ ਪਲਾਟਾ ਸ੍ਰੀ ਅਨੰਦਪੁਰ ਸਾਹਿਬ ਦੀਆਂ ਜਾਇਦਾਦਾਂ ਜੋ ਈ.ਡੀ. ਵਲੋਂ ਅਟੈਚ ਕਰਨ ਦੇ ਹੁਕਮ ਦਿੱਤੇ ਗਏ ਹਨ | ਉਨ੍ਹਾਂ ਨੂੰ ਜਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਲਈ ਸਬ ਰਜਿਸਟਰਾਰ ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਦੀਆਂ ਇਥੇ 4 ਕਰੋੜ 10 ਲੱਖ ਰੁਪਏ ਦੇ ਕਰੀਬ ਜਾਇਦਾਦਾਂ ਹਨ, ਜਿਨ੍ਹਾਂ ਨੂੰ ਅਟੈਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ |

ਪਿਛਲੀ ਖ਼ਬਰ ਜ਼ਮੀਨੀ ਵਿਵਾਦ ਦੇ ਚਲਦਿਆਂ ਸਾਬਕਾ ਫ਼ੌਜੀ ਵਲੋਂ ਚਚੇਰੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ <br/> ਅਗਲੀ ਖ਼ਬਰ ਭਾਰਤ-ਪਾਕਿ ਵਿਚਾਲੇ ਚੱਲਣ ਵਾਲੀਆਂ ਬੱਸਾਂ ਦੀ ਆਵਾਜਾਈ ਸਰਹੱਦੀ ਤਲਖ਼ੀਆਂ ਕਾਰਨ ਬਣੀ 'ਇਤਿਹਾਸ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।