16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਭਾਜਪਾ ਆਗੂ ਦੇ ਬਿਆਨ 'ਚੋਂ ਘੱਟ ਗਿਣਤੀਆਂ ਪ੍ਰਤੀ ਨਫ਼ਰਤ ਦੀ ਭਾਸ਼ਾ ਨਿੰਦਣਯੋਗ-ਕਾ. ਸੇਖੋਂ

ਅਜੀਤ ਡੈਸਕ 23-10-2025
ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ)-ਸੱਤਾਧਾਰੀ ਭਾਜਪਾ ਆਗੂ ਵਲੋਂ ਦੇਸ਼ ਦੀਆਂ ਘੱਟ ਗਿਣਤੀ ਦੀ ਨਮਕ ਹਰਾਮੀ ਵਰਗੇ ਸ਼ਬਦਾਂ ਨਾਲ ਤੁਲਨਾ ਕਰਨਾ ਕੇਂਦਰੀ ਸੱਤਾ 'ਤੇ ਕਾਬਜ਼ ਭਾਜਪਾ ਦੀ ਸੌੜੀ ਸੋਚ ਦਾ ਪ੍ਰਤੱਖ ਸਬੂਤ ਹੈ | ਪਾਰਟੀ ਦੇ ਵੱਡੇ ਆਗੂ ਤੇ ਸੰਸਦ ਮੈਂਬਰ ਵਲੋਂ ਵਰਤੇ ਗਏ ਇਨ੍ਹਾਂ ਸ਼ਬਦਾਂ ਨੂੰ ਕਿਸੇ ਵਿਅਕਤੀ ਦੇ ਨਿੱਜੀ ਸ਼ਬਦ ਨਹੀਂ ਮੰਨਿਆਂ ਜਾ ਸਕਦਾ, ਇਸ ਵਿਚੋਂ ਪਾਰਟੀ ਦੀ ਘੱਟ ਗਿਣਤੀਆਂ ਪ੍ਰਤੀ ਨਫ਼ਰਤ ਦੀ ਬੋਅ ਆਉਂਦੀ ਹੈ | ਇਹ ਵਿਚਾਰ ਸੀ.ਪੀ.ਆਈ. (ਐਮ) ਪੰਜਾਬ ਦੇ ਸਕੱਤਰ ਕਾ. ਸੁਖਵਿੰਦਰ ਸਿੰਘ ਸੇਖੋਂ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਿਹਾਰ ਦੇ ਬੇਗੂਸਰਾਏ ਹਲਕੇ ਤੋਂ ਸੰਸਦ ਮੈਂਬਰ ਗਿਰੀਰਾਜ ਸਿੰਘ ਜੋ ਭਾਜਪਾ ਦਾ ਵਿਵਾਦਾਂ ਵਿਚ ਰਹਿਣ ਵਾਲਾ ਆਗੂ ਹੈ, ਨੇ ਇਕ ਮੌਲਵੀ ਨਾਲ ਗੱਲਬਾਤ ਕਰਨ ਤੋਂ ਬਾਅਦ ਕਿਹਾ ਸੀ ਕਿ ਘੱਟ ਗਿਣਤੀਆਂ ਦੇ ਲੋਕ ਸਰਕਾਰ ਤੋਂ ਮਿਲਣ ਵਾਲੀਆਂ ਸਹੂਲਤਾਂ ਤਾਂ ਹਾਸਲ ਕਰਦੇ ਹਨ ਪਰ ਭਾਜਪਾ ਨੂੰ ਵੋਟ ਨਹੀਂ ਪਾਉਂਦੇ | ਉਸਨੇ ਘੱਟ ਗਿਣਤੀਆਂ ਦੇ ਲੋਕਾਂ ਨੂੰ ਨਮਕ ਹਰਾਮੀ ਤੱਕ ਕਹਿ ਦਿੱਤਾ ਸੀ |

ਪਿਛਲੀ ਖ਼ਬਰ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਸਮੇਤ ਪੰਥਕ ਜਥੇਬੰਦੀਆਂ ਵਲੋਂ ਸਨਮਾਨ <br/> ਅਗਲੀ ਖ਼ਬਰ ਮਾਮੂਲੀ ਤਕਰਾਰ ਨੂੰ ਲੈ ਕੇ ਨੌਜਵਾਨ ਦੀ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।