ਅੰਮਿ੍ਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਪਿਛਲੇ ਸਾਲਾਂ ਦੀ ਤਰ੍ਹਾਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਤੋਂ ਅੰਮਿ੍ਤਸਰ ਪੁੱਜ ਕੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੁਕਮਨਾਮੇ ਦੀ ਕਥਾ ਤੇ ਗੁਰਮਤਿ ਵਿਚਾਰਾਂ ਸਰਵਨ ਕਰਾ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਨੂੰ 6 ਤੋਂ 22 ਅਕਤੂਬਰ ਤੱਕ ਲਗਾਤਾਰ ਕਥਾ ਸੇਵਾਵਾਂ ਨਿਭਾਉਣ ਉਪਰੰਤ ਅੱਜ ਕਥਾ ਸਮਾਪਤੀ ਸਮੇਂ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਸਮੇਤ ਕਈ ਪੰਥਕ ਜਥੇਬੰਦੀਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗਿਆਨੀ ਪਿੰਦਰਪਾਲ ਸਿੰਘ ਨੂੰ ਸ੍ਰੀ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰਪਾਓ ਆਦਿ ਭੇਟ ਕਰਕੇ ਜੈਕਾਰਿਆਂ ਦੀ ਗੂੰਜ ਨਾਲ ਸਨਮਾਨਿਤ ਕਰਨ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਅਦਾ ਕੀਤੀ ਗਈ | ਇਸ ਮੌਕੇ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਸ਼ਬਦ ਕੀਰਤਨ ਨਾਲ ਸਿਮਰਨ ਸਤਿਸੰਗ ਵਲੋਂ ਭਾਈ ਜਸਬੀਰ ਸਿੰਘ ਸਮੇਤ ਹੋਰ ਸਿੱਖ ਜਥੇਬੰਦੀਆਂ ਵਲੋਂ ਭਾਈ ਸਾਹਿਬ ਤੋਂ ਇਲਾਵਾ ਉਨ੍ਹਾਂ ਦੀ ਧਰਮ ਪਤਨੀ ਬੀਬੀ ਦਲਜੀਤ ਕੌਰ ਅਤੇ ਭਰਾ ਭਾਈ ਕਸ਼ਮੀਰ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗਿਆਨੀ ਸੁਲਤਾਨ ਸਿੰਘ, ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਭਾਈ ਅਮਰਜੀਤ ਸਿੰਘ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਰਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਦਰਸ਼ਨ ਸਿੰਘ ਮੋਠਾਂਵਾਲਾ, ਜਰਨੈਲ ਸਿੰਘ ਡੋਗਰਾਂਵਾਲਾ, ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਬਾਬਾ ਅਵਤਾਰ ਸਿੰਘ ਧੱਤਲ, ਅਜੈਬ ਸਿੰਘ ਅਭਿਆਸੀ, ਡਾ. ਧਰਮਵੀਰ ਸਿੰਘ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪਿ੍ੰਟਿੰਡੈਂਟ ਨਿਸ਼ਾਨ ਸਿੰਘ, ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਨਰਿੰਦਰਪਾਲ ਸਿੰਘ ਪਾਲੀ, ਭਾਈ ਮੇਜਰ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਜਸਪਾਲ ਸਿੰਘ ਢੱਡੇ, ਭਾਈ ਜਗਦੇਵ ਸਿੰਘ, ਸਰਬਜੀਤ ਸਿੰਘ ਢੋਟੀਆਂ ਤੇ ਜਗਦੀਸ਼ ਸਿੰਘ ਵਾਲੀਆ ਆਦਿ ਵੀ ਮੌਜੂਦ ਸਨ |