17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਨਿਹੰਗ ਸਿੰਘ ਦਲ ਪੰਥ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਜਥੇਦਾਰ 96 ਕਰੋੜੀ ਦੀ ਅਗਵਾਈ 'ਚ ਮਹੱਲਾ ਸਜਾਇਆ <br/>

ਅਜੀਤ ਡੈਸਕ 23-10-2025
ਅੰਮਿ੍ਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਦਲ ਪੰਥ ਵਲੋਂ ਗੁਰੂ ਬਖਸ਼ਿਸ਼ ਨਿਸ਼ਾਨ, ਨਗਾਰਿਆਂ ਤੇ ਧੌਂਸਿਆਂ ਦੀ ਛਤਰ ਛਾਇਆ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿਚ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਪੰਥਕ ਰਵਾਇਤਾਂ ਅਨੁਸਾਰ ਰੇਲਵੇ ਕਾਲੋਨੀ ਬੀ-ਬਲਾਕ ਦੇ ਖੇਡ ਮੈਦਾਨ ਤੱਕ ਮਹੱਲਾ ਸਜਾਇਆ ਗਿਆ | ਮਹੱਲੇ ਵਿਚ ਸ਼ਾਮਿਲ ਹੋਣ ਲਈ ਨਿਹੰਗ ਸਿੰਘ ਫ਼ੌਜਾਂ ਦੇ ਜਥੇਦਾਰਾਂ ਨੂੰ 96 ਕਰੋੜੀ ਵਲੋਂ ਸਨਮਾਨਿਤ ਕਰਦਿਆਂ ਜਥੇਦਾਰ 96 ਕਰੋੜੀ ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ | ਉਨ੍ਹਾਂ ਕਿਹਾ ਕਿ ਜਵਾਨੀ ਨਸ਼ਿਆਂ ਦੀ ਭੇਟ ਚੜ੍ਹ ਗਈ ਹੈ, ਸਰਕਾਰਾਂ ਅੱਖਾਂ ਮੀਟਣ ਦੀ ਥਾਂ ਨਸ਼ਿਆਂ ਦੇ ਤਸਕਰਾਂ ਨੂੰ ਵਿਰੁੱਧ ਫ਼ੈਸਲਾਕੁੰਨ ਲੜਾਈ ਲੜਨ, ਨੌਜਵਾਨ ਧਰਮੀ ਬਣਨ ਅਤੇ ਅੰਮਿ੍ਤਧਾਰੀ ਹੋ ਕੇ ਕੌਮ ਦੀ ਸੇਵਾ ਕਰਨ | ਮਹੱਲੇ ਵਿਚ ਜਥੇਦਾਰ 96 ਕਰੋੜੀ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਤਰਨਾ ਦਲ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ ਸਾਹਿਬ, ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਇੰਦਰਜੀਤ ਸਿੰਘ ਵਡਾਲਾ ਸਤਲਾਣੀ ਸਾਹਿਬ, ਬਾਬਾ ਰਾਜਾਰਾਮ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮਾਨ੍ਹਾ ਸਿੰਘ ਬਟਾਲਾ, ਬਾਬਾ ਕਰਮ ਸਿੰਘ ਜ਼ੀਰਕਪੁਰ, ਬਾਬਾ ਲਛਮਣ ਸਿੰਘ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ, ਬਾਬਾ ਛਿੰਦਾ ਸਿੰਘ ਭਿੱਖੀਵਿੰਡ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਕਰਮ ਸਿੰਘ ਪਟਿਆਲਾ, ਬਾਬਾ ਬਘੇਲ ਸਿੰਘ, ਬਾਬਾ ਪਿਆਰਾ ਸਿੰਘ, ਬਾਬ ਸੁਖਦੇਵ ਸਿੰਘ ਸੁੱਖਾ, ਬਾਬਾ ਰਣਜੋਧ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਬਾਬਾ ਸੁੱਖਾ ਸਿੰਘ ਖਿਆਲਾ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਕੁਲਦੀਪ ਸਿੰਘ, ਭਾਈ ਮਾਨ ਸਿੰਘ ਲਿਖਾਰੀ, ਬਾਬਾ ਅਮਰੀਕ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਗੁਰਪ੍ਰੀਤ ਸਿੰਘ ਅਤੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਆਦਿ ਸ਼ਾਮਿਲ ਸਨ | ਇਸ ਤੋਂ ਪਹਿਲਾਂ ਸਜਾਏ ਮੁਹੱਲੇ ਦੌਰਾਨ ਰੇਲਵੇ ਕਾਲੋਨੀ ਵਿਖੇ ਤੇਜ਼ ਰਫ਼ਤਾਰ ਘੋੜਿਆਂ ਦੀ ਲਪੇਟ 'ਚ ਆਉਣ ਕਾਰਨ ਨਿਹੰਗ ਪਰਮਜੀਤ ਸਿੰਘ ਸਮੇਤ ਕੁਝ ਲੋਕ ਜ਼ਖ਼ਮੀਂ ਵੀ ਹੋ ਗਏ |

ਪਿਛਲੀ ਖ਼ਬਰ ਨੈੱਟਬਾਲ ਮੁਕਾਬਲਿਆਂ 'ਚ ਮੱਲਾਂ ਮਾਰੀਆਂ ਅਗਲੀ ਖ਼ਬਰ ਸਿੱਖ ਪੰਥ ਨੂੰ ਧਾਰਮਿਕ ਤੇ ਰਾਜਸੀ ਤੌਰ 'ਤੇ ਤਕੜਾ ਕਰਨ ਦੀ ਲੋੜ-ਗਿਆਨੀ ਹਰਪ੍ਰੀਤ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।