22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪਾਕਿਸਤਾਨ ਤੋਂ ਮੰਗਵਾਈ 5 ਕਿੱਲੋ ਹੈਰੋਇਨ ਸਮੇਤ ਤਸਕਰ ਕਾਬੂ

ਅਜੀਤ ਡੈਸਕ 24-10-2025

ਅੰਮਿ੍ਤਸਰ, 23 ਅਕਤੂਬਰ (ਰੇਸ਼ਮ ਸਿੰਘ)-ਸਰਹੱਦ ਪਾਰ ਤੋਂ ਨਸ਼ੀਲ ਪਦਾਰਥਾਂ ਦੀ ਤਸਕਰੀ ਦੇ ਇਕ ਗਰੋਹ ਦਾ ਅੰਮਿ੍ਤਸਰ ਕਮਿਸ਼ਨਰੇਟ ਪੁਲਿਸ ਵਲੋਂ ਪਰਦਾਫਾਸ਼ ਕਰਦਿਆਂ 5 ਕਿੱਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਕਾਬੂ ਕੀਤਾ ਗਿਆ ਹੈ | ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਮੰਡੀ 'ਚ 35 ਕਰੋੜ ਰੁਪਏ ਦਸੀ ਗਈ ਹੈ | ਇਹ ਪ੍ਰਗਟਾਵਾ ਇਥੇ ਪੁਲਿਸ ਲਾਈਨ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤਾ | ਉਨ੍ਹਾਂ ਦਸਿਆ ਕਿ ਗਿ੍ਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਰਾਜਪਾਲ ਸਿੰਘ (25) ਵਜੋਂ ਹੋਈ ਹੈ, ਜੋ ਕਿ ਛੇਹਰਟਾ (ਅੰਮਿ੍ਤਸਰ) ਵਿਚ ਮਜੀਦ ਬਿਲਡਿੰਗ ਦਾ ਰਹਿਣ ਵਾਲਾ ਹੈ | ਮੁਲਜ਼ਮ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਤੇ ਅਸਲ੍ਹਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲੇ ਦਰਜ ਪਾਏ ਗਏ ਹਨ | ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫ਼ਤਾਰ ਕੀਤਾ ਗਿਆ ਮੁਲਜ਼ਮ ਪਾਕਿਸਤਾਨੀ ਹੈਂਡਲਰ ਵਲੋਂ ਸੰਚਾਲਿਤ ਇਕ ਸਰਹੱਦ ਪਾਰ ਦਾ ਨੈੱਟਵਰਕ ਚਲਾ ਰਿਹਾ ਸੀ ਅਤੇ ਡੇਰਾ ਬਾਬਾ ਨਾਨਕ ਸੈਕਟਰ ਦੀ ਵਰਤੋਂ ਕਰਕੇ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀਆਂ ਗਈਆਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ ਤੇ ਅੱਗੇ ਸਪਲਾਈ ਕਰਦਾ ਸੀ | ਪੁਲਿਸ ਕਮਿਸ਼ਨਰ ਭੁੱਲਰ ਨੇ ਦਸਿਆ ਕਿ ਅਗਸਤ 2025 'ਚ ਇਕ ਲੱਕੀ ਨਾਂਅ ਦੇ ਇਕ ਨਸ਼ਾ ਤਸਕਰ ਨੂੰ 3 ਕਿਲੋਗ੍ਰਾਮ ਹੈਰੋਇਨ ਨਾਲ ਗਿ੍ਫ਼ਤਾਰ ਕੀਤਾ ਗਿਆ ਸੀ | ਉਸ ਮਾਮਲੇ 'ਚ ਪੁਲਿਸ ਟੀਮਾਂ ਨੇ ਰਾਜਪਾਲ ਸਿੰਘ ਦੀ ਸ਼ਮੂਲੀਅਤ ਪਾਈ ਸੀ | ਇਸ ਤੋਂ ਬਾਅਦ 19 ਅਕਤੂਬਰ ਨੂੰ ਪੁਲਿਸ ਟੀਮਾਂ ਨੇ ਰਾਜਪਾਲ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ੁਲਾਸੇ ਅਤੇ ਸ਼ਨਾਖ਼ਤ ਤੋਂ ਬਾਅਦ 5.025 ਕਿੱਲੋਗ੍ਰਾਮ ਦੀ ਹੋਰ ਹੈਰੋਇਨ ਬਰਾਮਦ ਕੀਤੀ | ਇਸ ਸੰਬੰਧੀ ਥਾਣਾ ਛੇਹਰਟਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸ ਮੌਕੇ ਡੀ.ਸੀ.ਪੀ. ਰਵਿੰਦਰਪਾਲ ਸਿੰਘ, ਏ.ਸੀ.ਪੀ. ਪੱਛਮੀਂ ਸ਼ਿਵਦਰਸ਼ਨ ਸਿੰਘ ਸੰਧੂ, ਇੰਸ. ਵਿਨੋਦ ਕੁਮਾਰ ਆਦਿ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਵੇਰਕਾ ਮਿਲਕ ਪਲਾਂਟ 'ਚ ਬੁਆਇਲਰ ਫਟਣ ਨਾਲ ਅਧਿਕਾਰੀ ਦੀ ਮੌਤ-5 ਜ਼ਖ਼ਮੀ ਅਗਲੀ ਖ਼ਬਰ ਪੰਜਾਬ ਦੇ 38 ਲੱਖ ਪਰਿਵਾਰਾਂ ਨੂੰ 3 ਮਹੀਨੇ ਦੇ ਮੁਫ਼ਤ ਅਨਾਜ ਦਾ ਕੋਟਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।