ਪਟਨਾ, 23 ਅਕਤੂਬਰ (ਪੀ. ਟੀ. ਆਈ.)-ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚÏਧਰੀ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਆਰ ਜੇ ਡੀ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੇ ਵਿਧਾਨ ਸਭਾ ਚੋਣਾਂ ਵਿਚ ਆਪਣੇ ਪੁੱਤਰ ਤੇਜਸਵੀ ਯਾਦਵ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ਲਈ ਕਾਂਗਰਸ ਅਤੇ ਹੋਰ ਇੰਡੀਆ ਗੱਠਜੋੜ ਸਹਿਯੋਗੀਆਂ ਵਿਰੁੱਧ ਉਮੀਦਵਾਰ ਖੜ੍ਹੇ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਹੈ¢ਚੌਧਰੀ ਨੇ ਇਕ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਇਹ ਲੋਕਤੰਤਰ ਲਈ ਇਕ ਕਾਲਾ ਦਿਨ ਹੈ, ਕਿਉਂਕਿ ਇਕ ਰਜਿਸਟਰਡ ਅਪਰਾਧੀ ਦੇ ਪੁੱਤਰ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਗਿਆ ਹੈ | ਭਾਜਪਾ ਆਗੂ ਨੇ ਆਰ ਜੇ ਡੀ 'ਤੇ ਲੁੱਟ, ਡਰ ਅਤੇ ਭਿ੍ਸ਼ਟਾਚਾਰ ਨਾਲ ਭਰੇ ਬਿਹਾਰ ਵਿੱਚ 15 ਸਾਲਾਂ ਦੇ ਕੁਸ਼ਾਸਨ ਨੂੰ ਜਾਰੀ ਰੱਖਣ ਦਾ ਵੀ ਦੋਸ਼ ਲਗਾਇਆ¢ਜ਼ਿਕਰਯੋਗ ਹੈ ਕਿ ਬਿਹਾਰ ਵਿੱਚ ਵਿਧਾਨ ਸਭਾ ਚੋਣਾਂ 6 ਅਤੇ 11 ਨਵੰਬਰ ਨੂੰ ਦੋ ਪੜਾਵਾਂ ਵਿੱਚ ਹੋਣਗੀਆਂ, ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ¢