22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਕੱਥੂਨੰਗਲ ਵਿਖੇ ਪਹਿਲੇ ਦਿਨ ਵਿਸ਼ਾਲ ਧਾਰਮਿਕ ਸਮਾਗਮਾਂ ਦੀ ਆਰਭੰਤਾ <br/>

ਅਜੀਤ ਡੈਸਕ 24-10-2025

ਕੱਥੂਨੰਗਲ, 23 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਜੋੜ ਮੇਲੇ ਦੇ ਪਹਿਲੇ ਦਿਨ ਅਖੰਡ ਪਾਠਾਂ ਦੇ ਭੋਗਾਂ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕੀਰਤਨੀ ਤੇ ਕਥਾਵਾਚਕ ਜਥਿਆਂ ਵਲੋਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਦੇ ਜੀਵਨ ਸੰਬੰਧੀ ਵੱਖ-ਵੱਖ ਪਹਿਲੂਆਂ 'ਤੇ ਚਾਨਣਾ ਪਾਇਆ ਗਿਆ | ਸਾਰਾ ਦਿਨ ਚੱਲਣ ਵਾਲੇ ਦੀਵਾਨਾਂ ਵਿਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਭਾਈ ਬਲਦੇਵ ਸਿੰਘ ਬੀੜ ਸਾਹਿਬ ਵਾਲਿਆਂ ਵਲੋਂ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਪੰਥ ਪ੍ਰਸਿੱਧ ਕਥਾਵਾਚਕ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਵਲੋਂ ਬਾਬਾ ਬੁੱਢਾ ਜੀ ਦੀ ਜੀਵਨੀ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਬਾਬਾ ਬੁੱਢਾ ਜੀ ਦੀ ਸੇਵਾ ਸਿੱਖ ਇਤਿਹਾਸ ਵਿਚ ਇਕ ਆਪਣਾ ਵੱਖਰਾ ਅਸਥਾਨ ਰੱਖਦੀ ਹੈ, ਜਿਸ ਦੀ ਕੋਈ ਬਰਾਬਰੀ ਨਹੀਂ ਹੈ ਅਤੇ ਬਾਬਾ ਬੁੱਢਾ ਜੀ ਨੂੰ ਹੀ ਇਹ ਮਾਣ ਪ੍ਰਾਪਤ ਹੈ ਕਿ ਉਨ੍ਹਾਂ 6 ਪਾਤਸ਼ਾਹੀਆਂ ਦੇ ਦਰਸ਼ਨ ਕੀਤੇ ਅਤੇ 5 ਪਾਤਸ਼ਾਹੀਆਂ ਨੂੰ ਤਿਲਕ ਲਗਾ ਕੇ ਗੁਰੂ ਥਾਪਣ ਦਾ ਸੁਭਾਗ ਪ੍ਰਾਪਤ ਹੋਇਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗਰੂਪ ਸਿੰਘ ਮਜੀਠਾ ਨੇ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰਪਾਉ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਜੋੜ ਮੇਲੇ ਵਿਚ ਹਾਜ਼ਰੀ ਭਰਨ ਵਾਲਿਆਂ 'ਚ ਹਲਕਾ ਮਜੀਠਾ ਦੀ ਵਿਧਾਇਕਾ ਗੁਨੀਵ ਕੌਰ ਮਜੀਠੀਆ, ਲਖਬੀਰ ਸਿੰਘ ਗਿੱਲ, ਜੋਧ ਸਿੰਘ ਸਮਰਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਬੰਡਾਲਾ, ਸਾਬਕਾ ਮੈਨੇਜਰ ਸਤਨਾਮ ਸਿੰਘ ਮਾਂਗਾ ਸਰਾਏ, ਸਾਬਕਾ ਮੈਨੇਜਰ ਸਰੂਪ ਸਿੰਘ ਢੱਡੇ, ਬਾਬਾ ਹਰਜਿੰਦਰ ਸਿੰਘ ਅਲਕੜੇ, ਦਿਲਬਾਗ ਸਿੰਘ ਭੰਗਾਲੀ, ਗੁਰਕੀਰਤ ਸਿੰਘ, ਸਾਬਕਾ ਸਰਪੰਚ ਜਸਪਾਲ ਸਿੰਘ ਭੋਆ, ਭੁਪਿੰਦਰ ਸਿੰਘ ਸੱਚਰ, ਸਾਬਕਾ ਸਰਪੰਚ ਪ੍ਰੇਮ ਸਿੰਘ ਸੋਨੀ ਕੱਥੂਨੰਗਲ, ਸਰਪੰਚ ਜਤਿੰਦਰਪਾਲ ਸਿੰਘ ਸੰਧੂ ਕੱਥੂਨੰਗਲ, ਪ੍ਰਭਪਾਲ ਸਿੰਘ ਝੰਡੇ, ਗੁਰਵੇਲ ਸਿੰਘ ਅਲਕੜੇ, ਪੁਸ਼ਪਿੰਦਰ ਸਿੰਘ ਬਾਜਵਾ, ਸਰਪੰਚ ਹਰਗੁਰਿੰਦਰ ਸਿੰਘ ਮਾਨ, ਸ਼ਰਨਬੀਰ ਸਿੰਘ ਰੂਪੋਵਾਲੀ, ਸੰਤੋਖ ਸਿੰਘ ਢੱਡੇ, ਸਮਸ਼ੇਰ ਸਿੰਘ ਢੱਡੇ, ਰਮਨਜੀਤ ਸਿੰਘ ਰਿੰਕਾ, ਡਾ. ਸੁਖਵਿੰਦਰ ਸਿੰਘ ਰੰਧਾਵਾ, ਹਰਜਿੰਦਰ ਸਿੰਘ ਕੱੱਥੂਨੰਗਲ ਖ਼ੁਰਦ, ਇੰਸਪੈਕਟਰ ਮਹਿੰਦਰ ਸਿੰਘ, ਲਵਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਹਰਪ੍ਰੀਤ ਸਿੰਘ, ਡਾ. ਅਰੂੜ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਦਿੱਲੀ ਦੇ ਗੁਰਦੁਆਰਾ ਗਰੇਟਰ ਕੈਲਾਸ਼ ਤੋਂ ਅਗਲੇ ਪੜਾਅ ਲਈ ਰਵਾਨਾ <br/> ਅਗਲੀ ਖ਼ਬਰ ਇਤਿਹਾਸਕ ਰਾਮ ਬਾਗ 'ਚ ਸ਼ੇਰ-ਏ-ਪੰਜਾਬ ਦੇ ਵਿਸ਼ਾਲ ਬੁੱਤ ਨੂੰ ਡਿੱਗਣ ਤੋਂ ਬਚਾਉਣ ਦੀ ਕਾਰਵਾਈ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।