22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸ਼ਹੀਦੀ ਨਗਰ ਕੀਰਤਨ ਦਿੱਲੀ ਦੇ ਗੁਰਦੁਆਰਾ ਗਰੇਟਰ ਕੈਲਾਸ਼ ਤੋਂ ਅਗਲੇ ਪੜਾਅ ਲਈ ਰਵਾਨਾ <br/>

ਅਜੀਤ ਡੈਸਕ 24-10-2025

ਸਮੇਤ ਹੋਰਨਾਂ ਆਗੂਆਂ ਤੇ ਸੰਗਤਾਂ ਨੇ ਭਰੀ ਹਾਜ਼ਰੀ
ਨਵੀਂ ਦਿੱਲੀ, 23 ਅਕਤੂਬਰ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਦਿੱਲੀ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਗੀਤਾ ਕਾਲੋਨੀ ਲਈ ਰਵਾਨਾ ਹੋਇਆ ¢ ਦੱਸਣਯੋਗ ਹੈ ਕਿ ਬੀਤੀ ਰਾਤ ਇਹ ਨਗਰ ਕੀਰਤਨ ਰਾਜਧਾਨੀ ਦਿੱਲੀ ਵਿਚ ਦਾਖਲ ਹੋਇਆ ਸੀ, ਜਿਥੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਸਮੇਤ ਸਾਰੀ ਟੀਮ ਅਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਸੀ ¢ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ 'ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ¢ ਉਨ੍ਹਾਂ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵੰਬਰ ਮਹੀਨੇ ਹੋ ਰਹੇ ਸ਼ਤਾਬਦੀ ਸਮਾਗਮਾਂ ਸਮੇਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ¢ ਨਗਰ ਕੀਰਤਨ ਦੀ ਰਵਾਨਗੀ ਮੌਕੇ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਨੇ ਸ਼ਰਧਾ ਨਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ 'ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ ਗਿਆ ¢ ਇਸ ਮੌਕੇ ਪਰਮਜੀਤ ਸਿੰਘ ਸਰਨਾ ਤੋਂ ਇਲਾਵਾ ਸੀਨੀਅਰ ਆਗੂ ਮਨਜੀਤ ਸਿੰਘ ਜੀ.ਕੇ., ਸ਼੍ਰੋਮਣੀ ਕਮੇਟੀ ਮੈਂਬਰ ਗੁਰਮਿੰਦਰ ਸਿੰਘ ਮਠਾਰੂ, ਹਰਮਨਜੀਤ ਸਿੰਘ, ਮੀਤ ਸਕੱਤਰ ਸੁਖਬੀਰ ਸਿੰਘ, ਵਧੀਕ ਮੈਨੇਜਰ ਜਸਬੀਰ ਸਿੰਘ, ਜਤਿੰਦਰ ਸਿੰਘ ਸਾਹਨੀ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਮਨਵੀਤ ਸਿੰਘ, ਜਸਬੀਰ ਸਿੰਘ ਜੱਸੀ, ਰਾਜਸਥਾਨ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਜਰਨੈਲ ਸਿੰਘ, ਸਿੱਖ ਮਿਸ਼ਨ ਮੱਧ ਪ੍ਰਦੇਸ਼ ਦੇ ਇੰਚਾਰਜ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ ¢

ਪਿਛਲੀ ਖ਼ਬਰ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਉਲੀਕੀ ਜਾਵੇਗੀ-ਸਰਬਜੀਤ ਸਿੰਘ ਸਰਬੀ <b... ਅਗਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਕੱਥੂਨੰਗਲ ਵਿਖੇ ਪਹਿਲੇ ਦਿਨ ਵਿਸ਼ਾਲ ਧਾਰਮਿਕ ਸਮਾਗਮਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।