22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਉਲੀਕੀ ਜਾਵੇਗੀ-ਸਰਬਜੀਤ ਸਿੰਘ ਸਰਬੀ <br/>

ਅਜੀਤ ਡੈਸਕ 24-10-2025

ਮਹਿਲ ਕਲਾਂ, 23 ਅਕਤੂਬਰ (ਅਵਤਾਰ ਸਿੰਘ ਅਣਖੀ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਾਂਗਰਸ ਕਿਸਾਨ ਸੈੱਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸਰਬਜੀਤ ਸਿੰਘ ਸਰਬੀ ਆੜ੍ਹਤੀਆ ਨੇ ਕਿਹਾ ਕਿ ਲੋਕਾਂ ਨੂੰ ਵੱਡੇ-ਵੱਡੇ ਸਬਜਬਾਗ਼ ਦਿਖਾ ਕੇ ਸੱਤਾ 'ਤੇ ਕਾਬਜ਼ ਹੋਈ 'ਆਪ' ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫ਼ੇਲ ਸਾਬਤ ਹੋਈ ਹੈ¢ ਸਰਬੀ ਆੜ੍ਹਤੀਆ ਨੇ ਕਿਹਾ ਕਿ ਅੱਜ ਸੂਬੇ ਦਾ ਕੋਈ ਵੀ ਵਰਗ ਮÏਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ ਹੈ¢ ਉਨ੍ਹਾਂ ਕਿਹਾ ਕਿ ਭਾਵੇਂ ਉਹ ਕਿਸਾਨ ਹੋਵੇ, ਮਜ਼ਦੂਰ ਹੋਵੇ, ਸਰਕਾਰੀ ਮੁਲਾਜ਼ਮ ਹੋਵੇ ਜਾਂ ਫਿਰ ਵਪਾਰੀ, ਹਰ ਕੋਈ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਆ ਚੁੱਕਾ ਹੈ¢ ਸਰਬੀ ਆੜ੍ਹਤੀਆ ਨੇ ਦਾਅਵਾ ਕੀਤਾ ਕਿ 'ਆਪ' ਸਰਕਾਰ ਦੀਆਂ ਨਾਕਾਮੀਆਂ ਤੋਂ ਅੱਕੇ ਹੋਏ ਲੋਕ ਹੁਣ ਕਾਂਗਰਸ ਪਾਰਟੀ ਦੇ ਰਾਜ ਨੂੰ ਚੇਤੇ ਕਰਨ ਲੱਗੇ ਹਨ¢ ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਕਿਸਾਨ ਸੈੱਲ ਵਲੋਂ ਜਲਦ ਹੀ ਪਿੰਡ-ਪਿੰਡ ਪੱਧਰ 'ਤੇ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ¢ ਇਨ੍ਹਾਂ ਕਮੇਟੀਆਂ ਰਾਹੀਂ ਕਿਸਾਨਾਂ ਨੂੰ ਮੁੜ ਕਾਂਗਰਸ ਪਾਰਟੀ ਦੇ ਝੰਡੇ ਹੇਠਾਂ ਲਾਮਬੰਦ ਕੀਤਾ ਜਾਵੇਗਾ¢ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਵੀ ਉਲੀਕੀ ਜਾਵੇਗੀ |

ਪਿਛਲੀ ਖ਼ਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰਤਾਗੱਦੀ ਗੁਰਪੁਰਬ ਧੂਮ-ਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਦਿੱਲੀ ਦੇ ਗੁਰਦੁਆਰਾ ਗਰੇਟਰ ਕੈਲਾਸ਼ ਤੋਂ ਅਗਲੇ ਪੜਾਅ ਲਈ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।